ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ ਮਿਲ ਕੇ
ਅੰਮ੍ਰਿਤਸਰ ਵਿਖੇ 8 ਤੋਂ 14 ਫਰਵਰੀ ਤੱਕ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ ਹੋ ਗਿਆ।ਇਸ ਸਮੇਂ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਵਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਸੰਮੇਲਨ ਦੇ ਆਖਿਰੀ ਦਿਨ ਸ੍ਰੀਮਤੀ ਅਨਮਜੌਤ ਕੌਰ ਸਹਾਇਕ ਕਮਿਸ਼ਨਰ ਜਨਰਲ ਮੁੱਖ ਮਹਿਮਾਨ ਵਜੋਂ ਪੁੱਜੇ। ਸਹਾਇਕ ਕਮਿਸ਼ਨਰ ਨੇ ਬੱਚਿਆਂ ਨੂੰ ਸੰਬੋਧੰਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਨਾਲ ਬੱਚਿਆਂ ਨੂੰ ਇਕ ਦੂਜੇ ਸੂਬਿਆਂ ਦੀ ਸੰਸਕ੍ਰਿਤੀ ਅਤੇ ਸੱਭਿਆਚਾਰ ਦਾ ਗਿਆਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਲੀਡਰਸ਼ਿਪ ਦੀ ਭਾਵਨਾ ਵੀ ਉਜਾਗਰ ਹੁੰਦੀ ਹੈ ਅਤੇ ਉਨ੍ਹਾਂ ਨੂੰ ਇਕ ਦੂਜੇ ਦੇ ਰਾਜ ਦੇ ਖਾਣ ਪੀਣ ਦਾ ਵੀ ਪਤਾ ਲਗਦਾ ਹੈ।ਉਨ੍ਹਾਂ ਦੱਸਿਆ ਕਿ ਇਸ ਆਦੀ ਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਵਿੱਚ ਛਤੀਸਗੜ੍ਹ ਅਤੇ ਝਾਰਖੰਡ ਤੋਂ 220 ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸ਼ਾਮਲ ਹੋਏ ਹਨ।ਸਹਾਇਕ ਕਮਿਸ਼ਨਰ ਵਲੋਂ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਟ੍ਰਾਫੀਆਂ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ।
ਸੰਮੇਲਨ ਨੂੰ ਸੰਬੋਧਨ ਕਰਦਿਆਂ ਡਾ. ਮਹਿੰਦਰੂ ਸੰਗੀਤਾ ਨੇ ਡੀਨ ਖਾਲਸਾ ਕਾਲਜ ਨੇ ਦੱਸਿਆ ਕਿ ਇਸ ਸੰਮੇਲਨ ਦੌਰਾਨ ਬੱਚਿਆਂ ਦੇ ਪੋਸਟਰ ਮੇਕਿੰਗ, ਡਾਂਸ ਅਤੇ ਸੰਗੀਤ ਦੇ ਮੁਕਾਬਲੇ ਵੀ ਕਰਵਾਏ ਗਏ ਹਨ ਅਤੇ ਬੱਚਿਆਂ ਵਲੋਂ ਦਾਜ ਅਤੇ ਲੜਕੀਆਂ ਦੀ ਸਿੱਖਿਆ ਅਤੇ ਆਤੰਕਵਾਦ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਵੀ ਪੇਸ਼ ਕੀਤੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਹਨ।ਮੈਡਮ ਅਕਾਂਸ਼ਾ ਜਿਲਾ ਯੂਥ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬਾਹਰੋਂ ਆਏ ਬੱਚਿਆਂ ਨੂੰ ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਤੇ ਵੀ ਲਿਜਾਇਆ ਗਿਆ ਸੀ। ਜਿਸ ਦੌਰਾਨ ਬੱਚਿਆਂ ਵਲੋਂ ਕਾਫ਼ੀ ਖੁਸ਼ੀ ਮਹਿਸੂਸ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਆਪਣੇ ਅਨੁਭਵ ਵੀ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਗਾਮ ਦਾ ਮੁੱਖ ਮਕਸਦ ਇਨ੍ਹਾਂ ਵਲੰਟੀਅਰਜ਼ ਨੂੰ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਹੋਏ ਵਿਕਾਸ ਦੀ ਜਾਣਕਾਰੀ ਦੇਣਾ ਅਤੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਤੋਂ ਜਾਣੂ ਕਰਵਾਉਣਾ ਹੈ।ਜਿਲ੍ਹਾ ਯੂਥ ਅਫ਼ਸਰ ਮੈਡਮ ਅਕਾਂਸ਼ਾ ਨੇ ਮੁੱਖ ਮਹਿਮਾਨ ਸ੍ਰੀਮਤੀ ਅਨਮਜੌਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ।
ਸੰਮੇਲਨ ਦੇ ਆਖਿਰੀ ਦਿਨ ਛੱਤੀਸਗੜ੍ਹ ਅਤੇ ਝਾਂਰਖੰਡ ਤੋਂ ਆਏ ਬੱਚਿਆਂ ਵਲੋਂ ਆਪਣੇ ਆਪਣੇ ਸੱਭਿਆਚਾਰ ਨਾਲ ਸਬੰਧਤ ਡਾਂਸ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਅੰਮਿ੍ਰਤਸਰ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ।ਬੱਚਿਆਂ ਵਲੋਂ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਪੌਦੇ ਵੀ ਲਗਾਏ ਗਏ।
ਇਸ ਮੌਕੇ ਜਿਲ੍ਹਾ ਯੂਥ ਅਫ਼ਸਰ ਮੈਡਮ ਅਕਾਂਸ਼ਾ, ਰਾਹੁਲ ਕੁਮਾਰ, ਰਿਤੀਕਾ ਸ਼ਰਮਾ, ਮਨੋਜ ਕੁਮਾਰ, ਸ੍ਰੀਮਤੀ ਭਾਰਤੀ ਸ਼ਰਮਾ, ਗੁਰਭੇਜ ਸਿੰਘ, ਯੋਗੇਸ਼ ਕੁਮਾਰ ਏ.ਪੀ.ਆਰ.ਓ ਵੀ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media