ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ
ਗਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ 17 ਫਰਵਰੀ ਤੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਰਨ ਦਾ ਸਮਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਨਿਚਰਵਾਰ ਨੂੰ ਬਿਊਰੋ ਦੇ ਕੰਮ ਕਰਨ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਸਵੇਰੇ 10:00 ਤੋਂ ਦੁਪਹਿਰ 02:00 ਵਜੇ ਤੱਕ ਦਾ ਹੋਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media