ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ
ਪੈਂਦੇ ਵਾਰਡ ਨੰ: 60 ਦਾ ਦੌਰਾ ਕੀਤਾ ਗਿਆ। ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਮੰਤਰੀ ਸੋਨੀ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 60 ਅਧੀਨ ਪੈਂਦੇ ਇਲਾਕੇ ਲਾਹੌਰੀ ਗੇਟ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ।ਸੋਨੀ ਨੇ ਦੱਸਿਆ ਕਿ ਗਰਮੀਆਂ ਤੋਂ ਪਹਿਲਾਂ ਪਹਿਲਾਂ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 35 ਹੋਰ ਟਿਊਬਵੈਲ ਲਗਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਰੇ ਵਾਰਡਾਂ ਵਿਚ ਐਲ.ਈ.ਡੀ ਲਾਇਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੇਅਰ ਰਿੰਟੂ ਨੇ ਦੱਸਿਆ ਕਿ ਨਗਰ ਨਿਗਮ ਵਲੋਂ 2 ਸਾਲਾਂ ਦੇ ਅੰਦਰ ਅੰਦਰ ਸ਼ਹਿਰ ਵਿਚ 100 ਟਿਊਬਵੈਲ ਲਗਾ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਪਾਰਟ 2, ਫੂਡ ਸਟਰੀਟ ਅਤੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ।
ਇਸ ਮੌਕੇ ਚੇਅਰਮੇਨ ਵਾਟਰ ਸਪਲਾਈ ਮਹੇਸ਼ ਖੰਨਾਂ, ਕੌਂਸਲਰ ਵਿਕਾਸ ਸੋਨੀ, ਗੁਰਦੇਵ ਦਾਰਾ, ਸਰਬਜੀਤ ਲਾਟੀ, ਐਕਸੀਅੇਨ ਵਿਜੈ ਕੁਮਾਰ, ਐਸ.ਡੀ.ਓ ਅਸ਼ਵਨੀ ਕੁਮਾਰ, ਜੀ.ਈ ਸੁਰਿੰਦਰ ਸਿੰਘ ਤੇ ਤਰਸੇਮ ਲਾਲ, ਕੋਚ ਵਿਸ਼ੂ ਅਰੋੜਾ, ਯੋਗਰਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media