ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਦੇ
ਡਾਇਰੈਕਟੋਰੇਟ ਵਲੋਂ ਜ਼ਿਲ੍ਹਿਆਂ ਨੂੰ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।ਜਿਸ ਵਿੱਚ ਸਰਕਾਰੀ ਹਸਪਤਾਲਾਂ `ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ਲਈ ਪਹਿਲੇ 24 ਘੰਟੇ ਦੌਰਾਨ ਅਤੇ 1 ਤੋਂ 5 ਸਾਲ ਤੱਕ ਦੀ ਬੱਚੀ ਲਈ ਕੋਈ ਮੁਫ਼ਤ ਸੇਵਾਵਾਂ ਦੀ ਸਹੂਲਤ ਨਾ ਹੋਣ ਸਬੰਧੀ ਕਿਹਾ ਗਿਆ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਪ੍ਰਭਜੋਤ ਕੌਰ ਜੌਹਲ ਨੇ ਦੱਸਿਆ ਕਿ ਉਕਤ ਪੱਤਰ ਅਣਜਾਣੇ ਵਿੱਚ ਸਰਕਾਰ ਦੀ ਕਿਸੇ ਮਨਜ਼ੂਰੀ ਤੋਂ ਬਿਨਾਂ ਜਾਰੀ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਅਤੇ 1-5 ਸਾਲ ਤੱਕ ਦੀ ਲੜਕੀ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਹ ਸੇਵਾਵਾਂ ਪਹਿਲਾਂ ਵਾਂਗ ਹੀ ਲੋਕਾਂ ਲਈ ਮੁਫਤ ਰਹਿਣਗੀਆਂ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media