Tuesday, September 29, 2026

ਬੀਬੀ ਭੱਠਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ PPNJ1602202005ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਘਰਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਦਿਆ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੈਣ ਵਾਲਾ ਘਾਟਾ ਕਦੇ ਵੀ ਪੂਰਾ ਨਹੀ ਹੁੰਦਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀ ਜਾਵੇਗਾ। ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ ਤੋਂ ਇਲਾਵਾ ਸੂਬੇਦਾਰ ਮੇਲਾ ਸਿੰਘ, ਬੁੱਧ ਰਾਮ ਗਰਗ, ਸਿਟੀ ਪ੍ਰਧਾਨ ਵਿਜੈ ਗਰਗ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਬਬਲੂ ਸਿੰਗਲਾ, ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ, ਅਮ੍ਰਿਤਪਾਲ ਸਿੰਗਲਾ, ਪ੍ਰੀਤਮ ਸਿੰਘ ਢਿੱਲੋਂ, ਕੌਂਸਲਰ ਰਮਨਦੀਪ ਸਿੰਘ ਚੋਟੀਆ ਅਤੇ ਗੁਰਮੇਲ ਸਿੰਘ ਚੋਟੀਆ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …