ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ)- ਤੀਜੀ ਸਫਲਤਾ ਤੋਂ ਬਾਅਦ ਘਰ ਪਹੁੰਚੀ ਅਨੂਬਾ ਜ਼ਿੰਦਲ ਨਾਲ ਜਦ ਗੱਲਬਾਤ ਕੀਤੀ ਗਈ ਤਾਂ ਉਸ ਨੇ
ਕਿਹਾ ਕਿ ਉਸ ਨੇ ਇਹ ਪ੍ਰਾਪਤੀਆਂ ਕਰਕੇ ਆਪਣੇ ਪਿਤਾ ਰਾਮ ਗੋਪਾਲ ਜਿੰਦਲ ਦਾ ਸੁਪਨਾ ਪੂਰਾ ਕੀਤਾ ਹੈ।ਕਿਉਂਕਿ ਉਹ ਬਚਪਨ ਤੋਂ ਹੀ ਉਸ ਨੂੰ ਜੱਜ ਬਣਾਉਣਾ ਚਾਹੁੰਦੇ ਸਨ।ਅਨੂਬਾ ਨੇ ਕਿਹਾ ਕਿ ਉਸ ਦੇ ਪਿਤਾ ਰਾਮ ਗੋਪਾਲ ਜ਼ਿੰਦਲ ਨੇ ਉਸ ‘ਤੇ ਭਰੋਸਾ ਕਰਕੇ ਘਰ ਤੋਂ ਬਾਹਰ ਪੜ੍ਹਾਈ ਕਰਨ ਲਈ ਭੇਜਿਆ ਸੀ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਪੂਰੀ ਉਤਰੀ ਹੈ।ਜਿਸ ਦੀ ਉਸ ਨੂੰ ਅੱਜ ਖੁਸ਼ੀ ਮਹਿਸੂਸ ਹੋ ਰਹੀ ਹੈ।ਅਨੂਬਾ ਨੇ ਅੱਗੇ ਕਿਹਾ ਕਿ ਅਜਿਹੇ ਸੁਪਨੇ ਨੂੰ ਪਰਿਵਾਰ ਦੇ ਸਹਿਯੋਗ ਤੋਂ ਬਿਨਾਂ ਪੂਰਾ ਕਰਨਾ ਅਸੰਭਵ ਹੈ।ਇਸ ਲਈ ਉਸ ਦੇ ਮਾਤਾ ਪਿਤਾ ਅਤੇ ਸਮੁੱਚੇ ਪਰਿਵਾਰ ਦੇ ਸਹਿਯੋਗ ਨਾਲ ਹੀ ਉਸ ਨੂੰ ਇਹ ਮੁਕਾਮ ਹਾਸਲ ਹੋਏ ਹਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media