Sunday, August 23, 2026

ਟੈਗੋਰ ਵਿਦਿਆਲਿਆ ਵਿਖੇ ਧਾਰਮਿਕ ਸੈਮੀਨਾਰ

ਲੌਂਗੋਵਾਲ , 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਟੈਗੋਰ ਵਿਦਿਆਲਿਆ (ਸੀਨੀ. ਸਕੈ.) ਵਿਖੇ ਸਿੱਖ ਧਰਮ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ PPNJ1602202010ਨਾਨਕ ਦੇਵ ਜੀ ਤੋਂ ਲੈ ਕੇ ਦਸਵੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਬਾਰੇ ਗਵਾਲੀਅਰ ਤੋਂ ਆਏ ਹੈਲਪਿੰਗ ਸਿੱਖ ਸੁਸਾਇਟੀ ਦੇ ਸਹਿਯੋਗੀ ਭਾਈ ਹਰਮੀਤ ਸਿੰਘ ਨੇ ਬੱਚਿਆਂ ਨੂੰ ਨੈਤਿਕ ਗੁਣਾਂ ਅਤੇ ਅਧਿਆਤਮਿਕ ਪੱਖ ਤੋਂ ਜਾਣੂ ਕਰਵਾਇਆ ਅਤੇ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਧਾਰਨ ਲਈ ਵਿਚਾਰ ਦਿੱਤੇ।ਇਸ ਸੈਮੀਨਰ ਵਿੱਚ ਸਕੁਲ ਦੇ ਪ੍ਰਿੰਸੀਪਲ ਦਰਸ਼ਨ ਸਿੰਘ, ਮੈਨੇਜਮੈਂਟ ਮੈਬਰ ਨਰਿੰਦਰਪਾਲ ਸਿੰਘ, ਧਾਰਮਿਕ ਅਧਿਆਪਕ ਗੁਰਅੰਮ੍ਰਿਤਪਾਲ ਸਿੰਘ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …