ਕਪੂਰਥਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ 
ਦਾ ਜਾਇਜ਼ਾ ਲਿਆ।ਇਸ ਸਮੇਂ ਉਨ੍ਹਾਂ ਦੱਸਿਆ ਕਿ ਇਸ 14.25 ਕਿਲੋਮੀਟਰ ਲੰਬੇ ਇਸ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਸ ਨੂੰ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਨਾਲ ਇਸ ਇਲਾਕੇ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਸਬੰਧਤ ਪਿੰਡਾਂ ਵਿਚਲੇ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਪਾਣੀ ਆਸਾਨੀ ਨਾਲ ਪਹੁੰਚਾਇਆ ਜਾ ਸਕੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿਚ ਵਰਤੇ ਜਾ ਰਹੇ ਮਟੀਰੀਅਲ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਸ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹੇ ਵਿਚੋਂ ਲੰਘਦੇ ਇਸ ਸਾਰੇ ਰਜਬਾਹੇ ਦੀ ਆਧੀ ਖੂਹੀ ਤੋਂ ਲੈ ਕੇ ਅੱਗੋਂ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਕੰਮ ਤੇ ਵਰਤੇ ਜਾ ਰਹੇ ਮਟੀਰੀਅਲ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਕਸੀਅਨ ਜਲ ਸਰੋਤ ਦਵਿੰਦਰ ਸਿੰਘ ਤੇ ਉਪ ਮੰਡਲ ਅਫ਼ਸਰ ਸੰਦੀਪ ਸਿੰਘ ਮਾਂਗਟ, ਐਕਸੀਅਨ ਮੰਡੀ ਬੋਰਡ ਬਲਵਿੰਦਰ ਸਿੰਘ ਤੇ ਐਸ.ਡੀ.ਓ ਦਿਲਪ੍ਰੀਤ ਸਿੰਘ, ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।
Punjab Post Daily Online Newspaper & Print Media