ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੀਖੀ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ
ਪਾਤਸ਼ਾਹੀ ਨੌਵੀਂ ਵਿਖੇ ਬਲਾਕ ਪ੍ਰਧਾਨ ਲਾਲ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਹੋਈ।ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਕਿਹਾ ਕਿ ਸੂਬਾ ਸਰਕਾਰਾਂ ਤੇ ਕੇਂਦਰ ਦੀ ਸਰਕਾਰ ਦੇਸ਼ ਦੇ ਕਿਸਾਨਾਂ ਪ੍ਰਤੀ ਕਿਸਾਨ ਵਿਰੋਧੀ ਨੀਤੀਆਂ ਅਪਣਾ ਕੇ ਰਾਜਨੀਤੀ ਚਲਾ ਰਹੀਆਂ ਹਨ।ਕਿਸਾਨਾਂ ਪਾਸੋਂ ਜ਼ਮੀਨਾਂ ਨੂੰ ਹਥਿਆਉਣ ਵਾਲੀ ਨੀਤੀ ਦੀ ਪੁਰਜ਼ੋਰ ਸ਼ਬਦਾਂ `ਚ ਨਿਖੇਧੀ ਕੀਤੀ ਗਈ।ਕਿਸਾਨ ਆਗੂ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਕਿਸਾਨੀ ਮਸਲਿਆਂ ਸਬੰਧੀ ਜੋ ਨੀਤੀ ਅਪਣਾਈ ਜਾ ਰਹੀ ਹੈ।ਉਸ ਦੇ ਵਿਰੋਧ `ਚ ਜਥੇਬੰਦੀ ਵਲੋਂ 24 ਫਰਵਰੀ ਨੂੰ ਸੂਬਾ ਪੱਧਰ ਦਾ ਇਕੱਠ ਕਰ ਕੇ ਘਿਰਾਓ ਕੀਤਾ ਜਾਵੇਗਾ।ਜਿਸ ਦੀਆਂ ਤਿਆਰੀਆਂ ਜਿਲ੍ਹੇ ਅੰਦਰ ਆਰੰਭ ਦਿੱਤੀਆਂ ਹਨ।ਉਨ੍ਹਾਂ ਕਿਸਾਨਾਂ ਨੂੰ ਇਸ ਇਕੱਠ `ਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ।ਮੀਟਿੰਗ `ਚ ਗੁਰਚਰਨ ਸਿੰਘ ਭੀਖੀ, ਗੁਰਨਾਮ ਸਿੰਘ ਭੀਖੀ, ਗੁਰਦੇਵ ਸਿੰਘ ਅਤਲਾ, ਮੱਘਰ ਸਿੰਘ ਅਤਲਾ, ਬਲਵੀਰ ਸਿੰਘ ਕੋਟੜਾ, ਗੁਰਲਾਲ ਸਿੰਘ ਭੀਖੀ, ਜੁਗਰਾਜ ਸਿੰਘ ਹੀਰੋਂ, ਲੀਲਾ ਸਿੰਘ ਹੀਰੋਂ ਕਲਾਂ, ਦਲੀਪ ਸਿੰਘ ਹੀਰੋਂ ਕਲਾਂ, ਬਲਵੀਰ ਸਿੰਘ ਭੀਖੀ, ਗੁਰਤੇਜ ਸਿੰਘ ਗੋਗਾ ਭੀਖੀ ਆਦਿ ਹਾਜਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media