Friday, November 22, 2024

ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਡੀ.ਏ.ਵੀ ਕਾਲਜ ‘ਚ ਖੇਡਾਂ ਵਿਕਾਸ ਲਈ 11 ਲੱਖ ਦਾ ਐਲਾਨ

ਕਾਲਜ ਦੀਆਂ 65ਵੀਆਂ ਖੇਡਾਂ ਤੇ ਅਥਲੈਟਿਕਸ ਦੇ ਮੁਕਾਬਲੇ ਹੋਏ ਸੰਪਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼ਹਿਰ ਦੇ ਪ੍ਰਸਿੱਧ ਕਾਲਜ ਡੀ.ਏ.ਵੀ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਬਹੁੱਤ ਵੱਡੀ ਦੇਣ ਹੈ।PPNJ1802202002ਇਸ ਕਾਲਜ ਤੋਂ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਹੋਏ ਹਨ।
           ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਡੀ.ਏ.ਵੀ ਕਾਲਜ ਦੇ ਸ਼ਾਸ਼ਤਰੀ ਨਗਰ ਵਿਖੇ ਸਥਿਤ ਸਪੋਰਟਸ ਕੰਪਲੈਕਸ ਵਿਚ ਆਯੋਜਿਤ 2 ਦਿਨੀ 65ਵੀਆਂ ਸਪੋਰਟਸ ਤੇ ਅਥਲੈਟਿਕਸ ਮੀਟਸ ਸਮੇਂ ਕੀਤਾ।ਸੋਨੀ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਖਿਡਾਰੀਆਂ ਵਲੋਂ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਵੀ ਲਈ।ਸੋਨੀ ਨੇ ਕਿਹਾ ਕਿ ਖੇਡਾਂ ਦੇ ਨਾਲ ਹੀ ਵਿਦਿਆਰਥੀਆਂ ਦਾ ਵਿਕਾਸ ਹੁੰਦਾ ਹੈ ਅਤੇ ਉਹ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ।ਉਨਾਂ ਨੇ ਕਾਲਜ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਖੇਡਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਮਿਲੇ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਹੀ ਵਿਦਿਆਰਥੀ ਮਾਨਸਿਕ ਤੌਰ ਤੇ ਤੰਦਰੁਸਤ ਹੋ ਕੇ ਸਿੱਖਿਆ ਨੂੰ ਪ੍ਰਾਪਤ ਕਰ ਸਕਦੇ ਹਨ।
               ਇਸ ਤੋਂ ਪਹਿਲਾਂ ਸੋਨੀ ਵਲੋਂ ਕਾਲਜ ਦੀ ਖੇਡ ਮੈਦਾਨ ਵਿਖੇ ਮੇਜਰ ਧਿਆਨਚੰਦ ਬਲਾਕ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਕਾਲਜ ਦੇ 500 ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਗਿਆ ਹੈ ਅਤੇ ਵਧੀਆ ਖੇਡਣ ਵਾਲੇ 114 ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ ਹੈ।ਸੋਨੀ ਵਲੋਂ ਕਾਲਜ ਨੂੰ ਖੇਡਾਂ ਦੇ ਸਾਮਾਨ ਲਈ 11 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ।ਕਾਲਜ ਦੀ ਵਿਦਿਆਰਥਣਾਂ ਵਲੋਂ ਕਰਾਟੇ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ।
               ਕਾਲਜ ਦੇ ਖੇਡ ਵਿਭਾਗ ਦੇ ਸਕੱਤਰ ਬੀ.ਬੀ ਯਾਦਵ ਨੇ ਖੇਡਾਂ ਦੀ ਸਲਾਨਾ ਰਿਪੋਰਟ ਪੜੀ ਅਤੇ ਸਾਲ ਭਰ ਕਾਲਜ ਦੇ ਖਿਡਾਰੀਆਂ ਦੇ ਪ੍ਰਾਪਤੀਆਂ ਬਾਰੇ ਦੱਸਿਆ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।
                   ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਸ਼ਾਟਪੁੱਟ, ਹਾਈ ਜੰਪ, ਲੜਕੇ ਅਤੇ ਲੜਕੀਆਂ ਦੀਆਂ ਦੌੜਾਂ ਆਦਿ ਖੇਡਾਂ ਵਿਚ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ। ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ ਹਨ।
ਇਸ ਮੌਕੇ ਡਾ. ਲਖਨਪਾਲ, ਡਾ. ਦਰਸ਼ਨਦੀਪ ਅਰੋੜਾ, ਡਾ. ਅਰਵਿੰਦ, ਡਾ. ਮੀਰਾ ਸ਼ਰਮਾ, ਪ੍ਰੋ: ਵਾਲੀਆ, ਪ੍ਰੋ: ਮੀਨੂ ਅਗਰਵਾਲ, ਰਜਿਸਟਰਾਰ ਜੀ.ਐਸ ਸਿੱਧੂ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਕਾਲਜ ਦੇ ਸਟਾਫ ਹਾਜਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …