ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਾਦਲ ਭਜਾਓ ਪੰਥ ਬਚਾਓ, ਬਾਦਲ ਭਜਾਓ ਪਾਰਟੀ ਬਚਾਓ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ
ਨੂੰ ਮੁੱਖ ਸਿਧਾਂਤਕ ਲੀਹਾਂ ‘ਤੇ ਲਿਆਉਣ ਲਈ 23 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਦੇ ਹਮਾਇਤੀਆਂ ਵੱਲੋਂ ਰੱਖੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਿੰਦਰ ਸਿੰਘ ਕਾਂਝਲਾ ਨੇ ਦੱਸਿਆ ਹੈ ਕਿ ਸੰਗਰੂਰ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਰਕਰ ਤੇ ਅਕਾਲੀ ਦਲ ਦੇ ਆਗੂ ਡੋਰ ਟੂ ਡੋਰ ਜਾ ਕੇ ਰੈਲੀ ਸਬੰਧੀ ਸੁਨੇਹੇ ਦੇ ਰਹੇ ਹਨ ਤਾਂ ਜੋ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣ ਲਈ ਮੁੱਢ ਬੰਨ੍ਹਿਆ ਜਾ ਸਕੇ।ਕਾਂਝਲਾ ਨੇ ਕਿਹਾ ਕਿ ਇੱਕ ਪਰਿਵਾਰ ਦੀ ਤਾਨਾਸ਼ਾਹੀ ਕਰਕੇ ਪਾਰਟੀ ਨੂੰ ਪੰਜਾਬ ‘ਚ ਹਾਰ ਦਾ ਮੂੰਹ ਦੇਖਣਾ ਪਿਆ ਹੈ।ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਪਾਰਟੀ ਦੀ ਬਾਗਡੋਰ ਸਾਫ-ਸੁਥਰੀ ਦਿੱਖ ਵਾਲੇ ਆਗੂਆਂ ਦੇ ਹੱਥ ਵਿੱਚ ਸੌਂਪੇ ਜਾਣ ਦੀ ਲੋੜ ਹੈ।ਉਹਨਾਂ ਕਿਹਾ ਕਿ 23 ਤਾਰੀਕ ਦੀ ਰੈਲੀ ਵਿਰੋਧੀਆਂ ਦੇ ਮੂੰਹ ਬੰਦ ਕਰ ਦੇਵੇਗੀ।
ਇਸ ਮੌਕੇ ਬੰਤ ਸਿੰਘ ਐਮ.ਡੀ ਧੂਰੀ ਬੱਸ, ਜਰਨੈਲ ਸਿੰਘ ਟਕਸਾਲੀ ਆਗੂ, ਭਰਪੂਰ ਸਿੰਘ ਮੰਡੇਰ ਸਾਬਕਾ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਧੂਰੀ, ਗੁਰਮੇਲ ਸਿੰਘ ਸਾਬਕਾ ਸਰਪੰਚ ਧੂਰੀ ਪਿੰਡ, ਭਰਪੂਰ ਸਿੰਘ ਬੇਨੜਾ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਯੂਥ ਅਕਾਲੀ ਆਗੂ ਮਲਕੀਤ ਸਿੰਘ ਧੂਰੀ ਆਦਿ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media