ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – 12 ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ
ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਣ ਨਾਲ ਹੋਈ।ਸਪਰਿੰਗ ਡੇਲ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਕਾਮਯਾਬ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਦਾ ਕਰਨਾ ਬਹੁਤ ਮੁਸ਼ਕਿਲ ਹੈ।ਉਹਨਾਂ ਨੇ ਪੇਪਰਾਂ ਸਬੰਧੀ ਸੀ.ਬੀ.ਐਸ.ਈ ਵਲੋਂ ਜਾਰੀ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ-ਪਿਤਾ ਨਾਲ ਸਾਂਝੀ ਕੀਤੀ।ਇਸ ਸਮੇਂ ਬੱਚਿਆਂ ਨੂੰ ਉਹਨਾਂ ਦੇ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਲਈ ਮੈਡਲ ਅਤੇ ਟਰਾਫੀਆਂ ਵੀ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿੱਚ ਬਿਤਾਏ ਗਏ ਪਿਛਲੇ ਸ਼ਾਨਦਾਰ ਦਿਨਾਂ ਨਾਲ ਸੰਬੰਧਤ ਇਕ ਵੀਡੀਓ ਕਲਿੱਪ ਵੀ ਵਿਖਾਈ ਗਈ, ਜਿਸ ਨੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਦਿੱਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media