ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ‘ਚ ਹੋਈ ਅਵੱਗਿਆ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ-ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ।ਇਸ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਿਹੜੇ ਵੀ ਦੋਸ਼ੀ ਹਨ ਉਨ੍ਹਾਂ ਨੂੰ ਸਜ਼ਾਵਾਂ ਮਿਲ ਸਕਣ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …