ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਲੱਲ ਕਲਾਂ ਵਿਖੇ ਬਾਬਾ ਰਾਮ ਸਿੰਘ ਦੀ ਅਗਵਾਈ ‘ਚ ਨਗਰ ਨਿਵਾਸੀਆਂ ਨੇ
ਇਕੱਠੇ ਹੋ ਕੇ ਦਿੱਲੀ ਵਿੱਚ ਤੀਸਰੇ ਮੋਰਚੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ‘ਚ ਲੱਡੂ ਵੰਡੇ ਗਏ ਅਤੇ ਇੱਕ ਦੂਜੇ ਨਾਲ ਖੁਸ਼ੀ ਸਾਂਝੀ ਕੀਤੀ ਗਈ।ਬਾਬਾ ਰਾਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਲਗਤਾਰ ਤੀਜੀ ਵਾਰ ਸਰਕਾਰ ਬਣਾਉਣ ਤੇ ਦਿੱਲੀ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪਿੱਛਲੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਪੰਜਾਬ ‘ਚ ਮੁੜ ਇੱਕ ਨਵੀਂ ਲਹਿਰ ਪੈਦਾ ਕਰਨ ਤਾਂ ਜੋ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਚੁੰਗਲ ਵਿੱਚੋਂ ਨਿਕਲ ਕੇ ਇੱਕ ਨਵੇਂ ਪੰਜਾਬ ਦੀ ਮੁੜ ਮਜ਼ਬੂਤ ਨੀਂਹ ਰੱਖ ਸਕਣ।ਇਸ ਮੌਕੇ ਪ੍ਰੀਤ ਸਿੰਘ, ਨਿਰਭੈ ਸਿੰਘ, ਲਾਭ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਰਣਧੀਰ ਸਿੰਘ, ਕਪੂਰ ਸਿੰਘ, ਟੀਟੂ ਬਾਣੀਆਂ ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media