Tuesday, November 24, 2026

ਰਾਜੇਵਾਲ ਦਾ ਕਬੱਡੀ ਕੱਪ 21 ਫਰਵਰੀ ਨੂੰ

ਸਮਰਾਲਾ, 18 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੇੜਲੇ ਪਿੰਡ ਰਾਜੇਵਾਲ ਵਿਖੇ ਸੰਤ ਬਾਬਾ ਜਾਗਣ ਦਾਸ ਜੀ ਸਪੋਰਟਸ ਕਲੱਬ ਰਜਿ: ਗਰਾਮ PPNJ1802202012ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 5ਵਾਂ ਕਬੱਡੀ ਕੱਪ 21 ਫਰਵਰੀ ਨੂੰ ਪਿੰਡ ਦੇ ਸੀਨੀ: ਸਕੂਲ ਦੇ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ਜੱਸਾ ਪ੍ਰਧਾਨ, ਸੁਖਪਾਲ ਸਿੰਘ ਢਿੱਲੋਂ ਸਰਪੰਚ, ਲਖਵੀਰ ਸਿੰਘ, ਪੰਚ ਮਨਜੀਤ ਸਿੰਘ ਨੰਬਰਦਾਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ 55 ਕਿਲੋ, ਕਬੱਡੀ ਇੱਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਣਗੇ।ਜਿਸ ਦਾ ਪਹਿਲਾ ਇਨਾਮ 71000 ਰੁਪਏ ਤੇ ਦੂਸਰਾ ਇਨਾਮ 51000 ਰੁਪਏ ਦਿੱਤਾ ਜਾਵੇਗਾ।
          ਬੈਸਟ ਜਾਫੀ ਅਤੇ ਬੈਸਟ ਰੇਡਰ ਨੂੰ ਮੋਟਰ ਸਾਈਕਲ ਦਿੱਤੇ ਜਾਣਗੇ।ਇਨਾਮਾਂ ਦੀ ਵੰਡ ਇਲਾਕੇ ਦੇ ਵੱਖ-ਵੱਖ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਕਰਨਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …