ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਕਲਾ ਵਿਭਾਗ ਦੇ ਸ਼੍ਰੀਮਤੀ ਅਰੁਨਾ ਸ਼ਰਮਾ ਨੇ ਦੂਨ ਵੈਲੀ ਪਬਲਿਕ ਸਕੂਲ, ਸਹਾਰਨਪੁਰ ਵਲੋਂ ਆਯੋਜਿਤ ਕਲਾ ਪ੍ਰਤੀਯੋਗਿਤਾ ਵਿੱਚ ਪਹਲਾ ਇਨਾਮ ਜਿੱਤ ਕੇ ਸਕੂਲ ਦਾ ਮਾਨ ਵਧਾਇਆ। ਇਸ ਪ੍ਰਤੀਯੋਗਿਤਾ ਵਿਚ ਸਾਰੇ ਭਾਰਤ ਵਿਚੋਂ 150 ਕਲਾਕਾਰ ਅਤੇ ਆਰਟਸ ਅਧਿਆਪਕਾਂ ਨੇ ਹਿੱਸਾ ਲਿਆ।ਸ਼੍ਰੀਮਤੀ ਅਰੁਨਾ ਸ਼ਰਮਾ ਦੀ ਕਲਾਕ੍ਰਿਤੀ ਦੀ ਸਭ ਨੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਪਹਿਲਾ ਇਨਾਮ ਜਿੱਤਿਆ ਅਤੇ 5000 ਰੁਪਏ ਦਾ ਨਕਦ ਇਨਾਮ ਵੀ ਮਿਲਿਆ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਅਧਿਆਪਕ ਨੂੰ ਉਸ ਦੀ ਅਣਥੱਕ ਕੋਸ਼ਿਸ਼ਾਂ ਦੀ ਵਧਾਈ ਦਿੱਤੀ।ਸਕੂਲ ਦੇ ਮਾਨਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਉਨ੍ਹਾਂ ਦੀ ਪ੍ਰਸ਼ੰਸਾਯੋਗ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਅਧਿਆਪਕ ਨੇ ਬੱਚਿਆਂ ਲਈ ਉਨ੍ਹਾਂ ਦੇ ਦਿਖਾਏ ਰਸਤੇ ਉਤੇ ਚਲੱਣ ਲਈ ਮਿਸਾਲ ਕਾਇਮ ਕੀਤੀ ਹੈ ਅਤੇ ਭਵਿੱਖ ਵਿਚ ਆਪਣੀਆਂ ਕੋਸ਼ਿਸ਼ਾਂ ਜ਼ਾਰੀ ਰੱਖਣ ਲਈ ਆਸ਼ੀਰਵਾਦ ਦਿੱਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …