ਡਿਪਟੀ ਕਮਿਸ਼ਨਰ ਵਲੋਂ ਹੈਲਪਲਾਈਨ `ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼
ਸੰਗੂਰਰ, 17 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਊਧਮ
ਸਿੰਘ ਵਾਲਾ ਸੁਨਾਮ, ਧੂਰੀ ਅਤੇ ਮਲੇਰਕੋਟਲਾ ਵਲੋਂ ਸਬੰਧਤ ਡੀ.ਐਸ.ਪੀ ਦੇ ਸਹਿਯੋਗ ਨਾਲ ਸਬ-ਡਵੀਜ਼ਨਾਂ `ਚ ਸਥਿਤ ਸਕੂਲਾਂ ਦੀਆਂ ਬੱਸਾਂ, ਵੈਨਾਂ ਸਮੇਤ ਵਿਦਿਆਰਥੀਆਂ ਦੀ ਟਰਾਂਸਪੋਰਟੇਸ਼ਨ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪ੍ਰਬੰਧਕੀ ਅਣਗਹਿਲੀ ਜਾਂ ਦਸਤਾਵੇਜੀ ਘਾਟ ਸਾਹਮਣੇ ਆਉਣ `ਤੇ ਬੱਸਾਂ ਬੰਦ ਕਰਨ ਅਤੇ ਚਲਾਨ ਕੱਟਣ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਹੈਲਪ ਲਾਈਨ ਨੰਬਰ ‘ਤੇ ਨਾਗਰਿਕਾਂ ਦੁਆਰਾ ਦਰਜ਼ ਕਰਵਾਈਆਂ ਚਾਰ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਤ ਐਸ.ਡੀ.ਐਮ ਨੂੰ ਤੁਰੰਤ ਕਰਨ ਦੀ ਹਦਾਇਤ ਕੀਤੀ ਗਈ ਹੈ।ਉਨਾਂ ਕਿਹਾ ਕਿ ਜੇ ਕਿਸੇ ਵੀ ਪੇਂਡੂ ਜਾਂ ਸ਼ਹਿਰੀ ਖੇਤਰ ਵਿੱਚ ਕੋਈ ਪੁਰਾਣੀ ਸਕੂਲ ਬੱਸ ਜਾਂ ਅਣਸੁਰੱਖਿਅਤ ਸਕੂਲੀ ਵਾਹਨ ਨਜ਼ਰ ਆਉਂਦਾ ਹੈ ਤਾਂ ਤੁਰੰਤ ਇਸ ਸਬੰਧੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01672-232304 `ਤੇ ਦਰਜ ਕਰਵਾਈ ਜਾਵੇ ਜਿਸ ਦੀ ਜਾਂਚ ਕਰਕੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media