ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿਛਲੇ ਦਿਨ ਲੌਂਗੋਵਾਲ ਸਕੂਲ ਵੈਨ ਨਾਲ ਹੋਏ ਹਾਦਸੇ ਦੇ ਮੱਦੇਨਜ਼ਰ ਅੱਜ ਜੰਡਿਆਲਾ
ਪੁਲਿਸ ਵਲੋਂ ਪ੍ਰਾਈਵੇਟ ਸਕੂਲ਼ ਵਾਹਨਾਂ ਦੀ ਚੈਕਿੰਗ ਕੀਤੀ ਗਈ।ਜਿਸ ਵਿਚ ਕਈ ਕਮੀਆਂ ਪਾਈਆ ਗਈਆ।ਡੀ.ਐਸ.ਪੀ ਗੁਰਿੰਦਰਬੀਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਕੀਤੀ ਗਈ ਚੈਕਿੰਗ ਦੌਰਾਨ ਕਈ ਬੱਸਾਂ ਵਿੱਚ ਕੋਈ ਵੀ ਅੱਗ ਬੁਝਾਊ ਯੰਤਰ ਨਹੀਂ ਸੀ, ਡਰਾਈਵਰ ਵੀ ਵਰਦੀ ਵਿੱਚ ਨਹੀਂ ਸਨ, ਮੈਡੀਕਲ ਕਿੱਟ ਵੀ ਮੌਜੂਦ ਨਹੀਂ ਸੀ।ਜਿਸ ਤਹਿਤ 10 ਬੱਸਾਂ ਦਾ ਚਲਾਨ ਕੱਟਿਆ ਗਿਆ।ਉਹਨਾਂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media