ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ ਆਫ ਐਲਡਰਲੀ ਤੇ ਵਰਕਸ਼ਾਪ ਆਯੋਜਿਤ
ਕਪੂਰਥਲਾ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਹੈਲਥ ਕੇਅਰ
ਆਫ ਐਲਡਰਲੀ ਪ੍ਰੋਗਰਾਮ ਤਹਿਤ ਕੰਪਰੀਹੈਂਸਿਵ ਗੈਰੀਐਟ੍ਰਿਕ ਕੇਅਰ ਵਿਸ਼ੇ ਤੇ ਸੀਨੀਅਰ ਮੈਡੀਕਲ ਅਫਸਰਾਂ ਤੇ ਮੈਡੀਕਲ ਅਫਸਰਾਂ ਦੀ ਦੋ ਰੋਜਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਤੇ ਬਜੁਰਗ ਅਵਸਥਾ ਵਿੱਚ ਆਉਣ ਵਾਲੀਆਂ ਸਿਹਤ ਸੰਬੰਧੀ ਪਰੇਸ਼ਾਨੀਆਂ ਤੇ ਬਜੁਰਗਾਂ ਦੀ ਸਿਹਤ ਸੰਭਾਲ ਵਿਸ਼ੇ ਤੇ ਵੱਖ ਵੱਖ ਮਾਹਰਾਂ ਵੱਲੋਂ ਵਿਸਥਾਰ ਨਾਲ ਲੈਕਚਰ ਦਿੱਤੇ ਗਏ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਨੇ ਕਿਹਾ ਕਿ ਬਜੁਰਗਾਂ ਦੀ ਸਿਹਤ ਸੰਭਾਲ ਲਈ ਸਰਕਾਰ ਤੇ ਵਿਭਾਗ ਵੱੱਲੋਂ ਚਲਾਇਆ ਗਿਆ ਉਕਤ ਪ੍ਰੋਗਰਾਮ ਇੱਕ ਸ਼ਲਾਘਾਯੋਗ ਉਪਰਾਲਾ ਹੈ। ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਦੱੱਸਿਆ ਕਿ ਬਜੁਰਗ ਅਵਸਥਾ ਵਿੱਚ ਬਹੁਤ ਬਜੁਰਗਾਂ ਨੂੰ ਸਿਹਤ ਸੰਬੰਧੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਪ੍ਰੋਗਰਾਮ ਨੂੰ ਚਲਾਉਣ ਦਾ ਉਦੇਸ਼ ਹੀ ਬਜੁਰਗਾਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਦੀ ਸਮੇਂ ਸਿਰ ਪਛਾਣ ਕਰਨਾ ਤੇ ਸਮੇਂ ਸਿਰ ਇਲਾਜ ਦੀ ਸਹੂਲਤ ਮੁੱਹਇਆ ਕਰਵਾਉਣਾ ਹੈ।ਉਨ੍ਹਾਂ ਜੋਰ ਦਿੱਤਾ ਕਿ ਬਜੁਰਗਾਂ ਪ੍ਰਤੀ ਸਕਾਰਾਤਮਕ ਸੋਚ ਰੱਖਣਾ ਤੇ ਉਨ੍ਹਾਂ ਨਾਲ ਭਾਵਨਾਤਮਕ ਲਗਾਅ ਰੱਖਣਾ ਅੱੱਜ ਸਮੇਂ ਦੀ ਲੋੜ ਹੈ।
ਇਸ ਮੌਕੇ ਤੇ ਡਾ. ਰਵਜੀਤ, ਡਾ. ਸੰਦੀਪ ਭੋਲਾ, ਡਾ. ਸੰਦੀਪ ਧਵਨ, ਡਾ. ਅਨੂ ਰਤਨ, ਡਾ. ਰਾਜੀਵ ਭਗਤ ਵੱਲੋਂ ਮੈਂਟਲ ਹੈਲਥ, ਕਾਰਡਿਓਵੈਸਕੁਲਰ ਡਿਜੀਜ, ਗੈਸਟ੍ਰੋਇੰਨਟਂੈਸਟੀਨਲ ਟ੍ਰੈਕਟ, ਕੁਆਲਿਟੀ ਆਫ ਲਾਈਫ ਵਿਸ਼ੇ ਤੇ ਲੈਕਚਰ ਦਿੱਤੇ ਗਏ। ਇਸ ਮੌਕੇ ਤੇ ਡਾ. ਸੁਖਵਿੰਦਰ ਕੌਰ, ਰਾਮ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ ਤੇ ਹੋਰ ਹਾਜਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media