Monday, May 25, 2026

ਪੰਜਾਬੀ, ਸੰਗੀਤ ਤੇ ਫਾਈਨ ਆਰਟਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬਾਰੇ ਸੈਮੀਨਾਰ ਅੱਜ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅਤੇ ਸਰੂਪ ਰਾਣੀ ਕਾਲਜ (ਇਸਤਰੀਆਂ) ਦੇ PPNJ1902202001ਪੰਜਾਬੀ, ਸੰਗੀਤ ਅਤੇ ਫਾਈਨ ਆਰਟਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਸੈਮੀਨਾਰ 20 ਫਰਵਰੀ ਨੂੰ ਸਵੇਰੇ 10. 30 ਵਜੇ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪਰੰਤ ਦੱਸਿਆ ਕਿ ਸੈਮੀਨਾਰ ਦੌਰਾਨ ਉਘੇ ਵਿਦਵਾਨ ਪੱਤਰਕਾਰ ਸਤਨਾਮ ਸਿੰਘ ਮਾਣਕ, ਸੁਮੇਲ ਸਿੰਘ ਸੰਧੂ ਅਤੇ ਸ਼ਾਇਰ ਹਰਮੀਤ ਵਿਦਿਆਰਥੀ ‘ਅਜੋਕੇ ਦੌਰ ਵਿੱਚ ਭਾਰਤੀ ਭਾਸ਼ਾਵਾਂ ਦੀ ਭੂਮਿਕਾ’ ਬਾਰੇ ਆਪਣੇ ਵਡਮੁਲੇ ਵਿਚਾਰ ਪੇਸ਼ ਕਰਨਗੇ।
            ਮਾਤਾ ਭਾਸ਼ਾ ਦੇ ਪਸਾਰ ਤੇ ਨਿਖਾਰ ਲਈ ਕੰਮ ਕਰ ਰਹੇ ਪੰਜ ਅਧਿਆਪਕ ਹਰਭਜਨ ਸਿੰਘ ਨਿੱਜ਼ਰ, ਗੁਰਬਿੰਦਰ ਸਿੰਘ ਖਹਿਰਾ, ਸ੍ਰੀਮਤੀ ਪੂਨਮ, ਸ੍ਰੀਮਤੀ ਮਨਜੀਤ ਕੌਰ ਅਤੇ ਪ੍ਰਿੰ. ਸੁਖਵਿੰਦਰ ਸਿੰਘ ਵੀ ਸ਼ਾਮਿਲ ਹੋਣਗੇ।ਇਸ ਮੌਕੇ ਗੁਰਦੇਵ ਸਿੰਘ ਮਹਿਲਾਂਵਾਲਾ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਹਰਜੀਤ ਸਰਕਾਰੀਆ, ਧਰਵਿੰਦਰ ਔਲਖ, ਜਤਿੰਦਰ ਸਫ਼ਰੀ, ਗੁਰਬਾਜ ਸਿੰਘ ਛੀਨਾ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …