ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦੀ ਬੌਂਦਲੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।ਸਭਾ ਦੇ
ਸਕੱਤਰ ਦਵਿੰਦਰ ਸਿੰਘ ਹਰਿਓਂ ਨੇ ਦੱਸਿਆ ਕਿ ਬੀਤੇ ਦਿਨ ਕੀਤੀ ਚੋਣ ਵਿੱਚ ਬੌਂਦਲੀ ਸਹਿਕਾਰੀ ਸਭਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਜਿਨ੍ਹਾਂ ਵਿੱਚ 11 ਕਮੇਟੀ ਮੈਂਬਰਾਂ ਦੀ ਚੋਣ ਉਪਰੰਤ ਕੈਪਟਨ ਹਰਜਿੰਦਰ ਸਿੰਘ ਟੱਪਰੀਆਂ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਅਤੇ ਨਿਰਭੈ ਸਿੰਘ ਮੀਤ ਪ੍ਰਧਾਨ, ਬਲਵੀਰ ਸਿੰਘ ਜੂਨੀਅਰ ਮੀਤ ਪ੍ਰਧਾਨ ਚੁਣੇ ਗਏੇ।ਇਸ ਤੋਂ ਇਲਾਵਾ ਅਮਰਜੀਤ ਕੌਰ, ਹਰਦੇਵ ਕੌਰ, ਭਾਗ ਸਿੰਘ, ਕੁਲਵਿੰਦਰ ਸਿੰਘ, ਹਰੀ ਸਿੰਘ, ਦਿਲਬਾਗ ਸਿੰਘ ਕਮੇਟੀ ਮੈਂਬਰ ਬਣੇ।ਕੈਪਟਨ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕੰਮ ਕਰਕੇ, ਸਭਾ ਦੇ ਕੰਮਕਾਰ ਵਿੱਚ ਹੋਰ ਵੀ ਸੁਧਾਰ ਲਿਆਉਣ ਦਾ ਯਤਨ ਕਰਨਗੇ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਬੂਟਾ ਸਿੰਘ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media