ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ  ’ਚ ਪੜ੍ਹ ਰਹੇ ਵਿਦਿਆਰਥੀਆਂ ਦਾ ਗੁਰਮਤਿ ਗਿਆਨ ਦਾ ਇਮਤਿਹਾਨ ਲਿਆ ਗਿਆ।ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਗਵਰਨਿੰਗ ਕੌਂਸਲ ਦੀ ਦੇਖ ਰੇਖ ਹੇਠ ਕਾਰਜਸ਼ੀਲ ਵੱਖਵੱਖ ਵਿੱਦਿਅਕ ਅਦਾਰਿਆਂ ’ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਪਣੇ ਸਿੱਖ ਵਿਰਸੇ, ਸਿੱਖ ਸੱਭਿਆਚਾਰ ਨਾਲ ਜੋੜਣ ਅਤੇ ਅਧਿਆਤਮਕ ਜੀਵਨ ਵੱਲ ਪ੍ਰੇਰਿਤ ਕਰਨ ਲਈ ਸੁਸਾਇਟੀ ਦੇ ਪ੍ਰਬੰਧਕਾਂ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਲੜੀ ਤਹਿਤ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਦਾ ਗੁਰਮਤਿ ਗਿਆਨ ਦਾ ਪੇਪਰ ਲਿਆ ਗਿਆ।
’ਚ ਪੜ੍ਹ ਰਹੇ ਵਿਦਿਆਰਥੀਆਂ ਦਾ ਗੁਰਮਤਿ ਗਿਆਨ ਦਾ ਇਮਤਿਹਾਨ ਲਿਆ ਗਿਆ।ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਗਵਰਨਿੰਗ ਕੌਂਸਲ ਦੀ ਦੇਖ ਰੇਖ ਹੇਠ ਕਾਰਜਸ਼ੀਲ ਵੱਖਵੱਖ ਵਿੱਦਿਅਕ ਅਦਾਰਿਆਂ ’ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਪਣੇ ਸਿੱਖ ਵਿਰਸੇ, ਸਿੱਖ ਸੱਭਿਆਚਾਰ ਨਾਲ ਜੋੜਣ ਅਤੇ ਅਧਿਆਤਮਕ ਜੀਵਨ ਵੱਲ ਪ੍ਰੇਰਿਤ ਕਰਨ ਲਈ ਸੁਸਾਇਟੀ ਦੇ ਪ੍ਰਬੰਧਕਾਂ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਲੜੀ ਤਹਿਤ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਦਾ ਗੁਰਮਤਿ ਗਿਆਨ ਦਾ ਪੇਪਰ ਲਿਆ ਗਿਆ।
              ਉਨ੍ਹਾਂ ਕਿਹਾ ਕਿ ਇਸ ਪੇਪਰ ਦੇ ਸਿਲੇਬਸ ਨੂੰ 2 ਹਿੱਸਿਆਂ ’ਚ ਵੰਡਿਆ ਗਿਆ।ਪਹਿਲੇ ਦਰਜੇ ’ਚ 6ਵੀਂ ਤੋਂ 8ਵੀਂ ਕਲਾਸ ਅਤੇ ਅਤੇ ਦੂਜੇ ਦਰਜੇ ’ਚ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀ ਭਾਗ ਲੈਂਦੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਪੇਪਰਾਂ ’ਚ ਗੁਰ ਇਤਿਹਾਸ ਤੇ ਨਿਤਨੇਮ ਦੀਆਂ ਬਾਣੀਆਂ ’ਤੇ ਅਧਾਰਿਤ ਲਿਖਤੀ ਪ੍ਰਸ਼ਨਾਂ ਦਾ ਉਤਰ ਦੇਣਾ ਹੁੰਦਾ ਹੈ।ਡਾ. ਗੋਗੋਆਣੀ ਨੇ ਦੱਸਿਆ ਕਿ ਗੁਰਮਤਿ ਗਿਆਨ ਦੇ ਇਮਤਿਹਾਨ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					