ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਰਾਣੀ ਕਾ ਬਾਗ ਵਿਖੇ ਸਥਿਤ
ਸ਼ਿਵਾਜੀ ਪਾਰਕ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਸੁੰਦਰੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਸ਼ਿਵਾਜੀ ਪਾਰਕ ਵਿੱਚ ਨਵੇਂ ਫੁੱਟਪਾਥ ਬਣਾਏ ਜਾਣਗੇ ਅਤੇ ਮਿਊਜ਼ੀਕਲ ਫੁਆਰੇ ਵੀ ਲੱਗਣਗੇ।ਪਾਰਕ ਵਿੱਚ ਬੱਚਿਆਂ ਲਈ ਵਧੀਆ ਕਿਸਮ ਦੀ ਪੰਗੂੜੇ ਅਤੇ ਕਸਰਤ ਕਰਨ ਲਈ ਜਿੰਮ ਤੇ ਸਾਉਂਡ ਸਿਸਟਮ ਵੀ ਲਗਾਇਆ ਜਾਵੇਗਾ।ਜਿਸ ਵਿੱਚ ਸਵੇਰੇ ਅਤੇ ਸ਼ਾਮ ਧਾਰਮਿਕ ਗੀਤ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਪਾਰਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ ਇਸ ਮਹੀਨੇ ਦੌਰਾਨ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਰਾਜ ਕੁਮਾਰ ਵੇਰਕਾ ਹਲਕਾ ਵਿਧਾਇਕ ਪੱਛਮੀ, ਵਿਕਾਸ ਸੋਨੀ ਕੌਂਸਲਰ, ਅਸ਼ੋਕ ਸੋਨੀ, ਲਾਇਨ ਜੇ.ਐਸ. ਨਾਗੋਾਲ, ਰਾਘਵ ਸੋਨੀ, ਰਿਸ਼ੀ ਰਾਜ, ਸਤੀਸ਼ ਬੇਦੀ ਅਤੇ ਮਨਮੋਹਨ ਕੁੰਦਰਾ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media