Monday, July 27, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਐਨ.ਟੀ.ਐਸ.ਈ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੀ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਇਸ ਦੇ PPNJ2002202005ਵਿਦਿਆਰਥੀਆਂ ਨੇ ਐਨ.ਸੀ.ਈ.ਆਰ.ਟੀ ਵੱਲੋਂ ਰਾਜ ਪੱਧਰ ‘ਤੇ ਆਯੋਜਿਤ ਰਾਸ਼ਟਰੀ ਕਲਾ ਖੋਜ ਪ੍ਰੀਖਿਆ ਪਾਸ ਕਰ ਲਿਈ ਹੈ।ਦਸਵੀਂ ਜਮਾਤ ਦੇ ਵਿਦਿਆਰਥੀ ਜਪਨੂਰ ਸਿੰਘ ਅਤੇ ਤਾਨਿਸ਼ਦੀਪ ਧੰਜੂ ਨੇ ਇਸ ਪ੍ਰੀਖਿਆ ਦੇ ਰਾਸ਼ਟਰੀ ਪੱਧਰ ਲਈ ਯੋਗਤਾ ਹਾਸਲ ਕਰ ਲਈ ਹੈ ਜੋ ਮਈ 2020 ਵਿੱਚ ਹੋਣੀ ਹੈ ।
               ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ । ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ।ਜਿੰਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਯਤਨਾਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਸੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭ-ਕਾਮਨਾਵਾਂ ਵੀ ਦਿੱਤੀਆਂ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …