ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ
ਹੋਈ।ਜਿਸ ਵਿੱਚ 20 ਪਿੰਡਾਂ ਦੇ 50 ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਕਿਸਾਨ ਆਗੂ ਕ੍ਰਿਪਾਲ ਸਿੰਘ ਬਟੂਹਾ ਅਤੇ ਗੁਰਜੰਟ ਸਿੰਘ ਬਟੂਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਜਿਣਸਾਂ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀ ਹੈ ਅਤੇ ਅਮੀਰ ਘਰਾਣਿਆਂ ਰਾਹੀਂ ਪ੍ਰਾਈਵੇਟ ਖਰੀਦ ਕਰਨ ਨੂੰ ਉਤਸਾਹਿਤ ਕਰ ਰਹੀ ਹੈ ਜਿਸ ਨਾਲ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ।ਉਹਨਾਂ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਖਰੀਦ ਨੂੰ ਜਾਰੀ ਰੱਖਿਆ ਜਾਵੇ, ਮਜਬੂਰੀ ਵੱਸ ਪਰਾਲੀ ਸਾੜਣ ਵਾਲੇ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ, ਅਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ ਅਤੇ ਮੌਜੂਦਾ ਸੀਜ਼ਨ ਵਿੱਚ ਗੰਨੇ ਦੀ ਕਾਊਂਟਰ ਪੈਮੇਂਟ ਕੀਤੀ ਜਾਵੇ।ਉਹਨਾਂ ਕਿਹਾ ਕਿ ਭਾਕਿਯੂ ਰਾਜੇਵਾਲ ਵੱਲੋਂ ਆਪਣੀਆਂ ਜਾਇਜ ਮੰਗਾਂ ਨੂੰ ਹੱਲ ਕਰਵਾਉਣ ਲਈ 24 ਫਰਵਰੀ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇ।
ਇਸ ਮੌਕੇ ਅਵਤਾਰ ਸਿੰਘ ਭੱਟੀਆਂ ਖੁਰਦ, ਸੁਰਜੀਤ ਸਿੰਘ ਕਾਂਝਲਾ, ਜਗਤੇਜ ਸਿੰਘ ਬਮਾਲ, ਮਲਕੀਤ ਸਿੰਘ ਕੰਧਾਰਗੜ੍ਹ, ਗੁਰਜੰਟ ਸਿੰਘ ਅਲਾਲ, ਬਾਵਾ ਸਿੰਘ ਧੰਦੀਵਾਲ ਅਤੇ ਰਾਜਿੰਦਰ ਸਿੰਘ ਮੂਲੋਵਾਲ ਆਦਿ ਵੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media