Wednesday, November 13, 2024

ਸਕੂਲੀ ਬੱਸਾਂ ‘ਚ ਬੱਚਿਆਂ ਦੀ ਸੁਰੱਖਿਆ ਸਬੰਧੀ ਐਸ.ਡੀ.ਐਮ ਨੇ ਕੀਤੀ ਮੀਟਿੰਗ

ਲਾਪ੍ਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਭੀਖੀ, 20 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅ ਮਾਨਸਾ ਦੇ ਸਥਾਨਕ ਬੱਚਤ ਭਵਨ ਵਿਖੇ PPNJ2002202008ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਵਲੋਂ ਮਾਨਸਾ ਸਬ-ਡਵੀਜ਼ਨ ਦੇ ਸਮੂਹ ਸਕੂਲਾਂ ਨਾਲ ਸੇਫ ਸਕੂਲ ਵਾਹਨ ਸਕੀਮ ਸਬੰਧੀ ਇੱਕ ਮੀਟਿੰਗ ‘ਚ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰੇਕ ਸਕੂਲ ਬੱਸ ਵਿੱਚ ਲੋੜੀਂਦੇ ਸਾਧਨ ਉਪਲੱਬਧ ਹੋਣੇ ਚਾਹੀਦੇ ਹਨ।
ਮੀਟਿੰਗ ਦੌਰਾਨ ਐਸ.ਡੀ.ਐਮ ਨੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲਾਂ ਅਤੇ ਸਕੂਲ ਦੇ ਨੁਮਾਇੰਦਿਆਂ ਤੋਂ ਸਕੂਲ ਵਿੱਚ ਬੱਚਿਆਂ ਅਤੇ ਬੱਸਾਂ ਦੀ ਗਿਣਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ।ਉਨ੍ਹਾ ਕਿਹਾ ਕਿ ਭਾਵੇਂ ਬੱਸਾਂ ਸਕੂਲ ਦੀਆਂ ਹੋਣ ਜਾਂ ਫਿਰ ਪ੍ਰਾਈਵੇਟ ਤੌਰ ’ਤੇ ਹਾਇਰ ਕੀਤੀਆਂ ਹੋਣ ਉਨ੍ਹਾਂ ਵਿੱਚ ਆਉਣ ਜਾਣ ਵਾਲੇ ਬੱਚਿਆਂ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਸਕੂਲ ਪ੍ਰਬੰਧਕਾਂ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਜੋ ਬੱਸਾਂ ਬਾਹਰੋਂ ਹਾਇਰ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਸਬੰਧੀ ਵੀ ਸਕੂਲ ਅਥਾਰਟੀ ਕੋਲ ਲਿਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਉਨ੍ਹਾਂ ਸਬੰਧੀ ਮੁਕੰਮਲ ਵੇਰਵਾ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਲਿਜਾਣ ਅਤੇ ਛੱਡਣ ਵਾਲੀਆਂ ਬੱਸਾਂ ਕੋਲ ਪਰਮਿਟ ਹੋਣਾ ਲਾਜ਼ਮੀ ਹੈ।
                   ਸ਼੍ਰੀਮਤੀ ਸਰਬਜੀਤ ਕੌਰ ਨੇ ਹਦਾਇਤ ਕੀਤੀ ਕਿ ਸਕੂਲੀ ਬੱਸ ਵਿੱਚ ਬੱਚਿਆਂ ਦੀ ਸਮਰੱਥਾ ਅਨੁਸਾਰ ਹੀ ਬੱਚਿਆਂ ਨੂੰ ਬੈਠਾਇਆ ਜਾਵੇ ਅਤੇ ਬੱਸ ਵਿੱਚ ਸੀ.ਸੀ.ਟੀ.ਵੀ, ਐਮਰਜੈਂਸੀ ਖਿੜਕੀਆਂ, ਅੱਗ ਬੁਝਾਊ ਯੰਤਰ, ਫਸਟ-ਏਡ ਕਿੱਟ ਆਦਿ ਜ਼ਰੂਰ ਲੱਗੇ ਹੋਣੇ ਚਾਹੀਦੇ ਹਨ।ਇਸ ਤੋਂ ਇਲਾਵਾ ਬੱਸ ਵਿੱਚ ਜੋ ਡਰਾਇਵਰ ਰੱਖੇ ਜਾਂਦੇ ਹਨ।ਉਨ੍ਹਾਂ ਕੋਲ ਹੈਵੀ ਲਾਇਸੰਸ ਅਤੇ ਬੱਸ ਚਲਾਉਣ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ ਡਰਾਇਵਰ ਵਰਦੀ ਵਿੱਚ ਹੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਜਿਹੜੀਆਂ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹਨ, ਉਨ੍ਹਾਂ ਵਿੱਚ ਔਰਤ ਮੁਲਾਜ਼ਮ ਦੀ ਡਿਊਟੀ ਜ਼ਰੂਰ ਲੱਗੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਐਮਰਜੈਂਸੀ ਖਿੜਕੀਆਂ, ਅੱਗ ਬੁਝਾਊ ਯੰਤਰ ਅਤੇ ਫਸਟ-ਏਡ ਕਿੱਟ ਦੀ ਵਰਤੋਂ ਸਬੰਧੀ ਵਿਦਿਆਰਥੀਆਂ, ਅਧਿਆਪਕਾਂ ਅਤੇ ਡਰਾਇਵਰਾਂ-ਕੰਡਕਟਰਾਂ ਨੂੰ ਜ਼ਰੂਰ ਟੇ੍ਰਨਿੰਗ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਨਾਲ ਹੀ ਕਿਹਾ ਕਿ ਸਕੂਲ ਦੀਆਂ ਬੱਸਾਂ ਨਿਰਧਾਰਿਤ ਰਫ਼ਤਾਰ ਅਨੁਸਾਰ ਹੀ ਚਲਾਈਆਂ ਜਾਣ।
             ਐਸ.ਡੀ.ਐਮ ਨੇ ਸਕੂਲਾਂ ਨੂੰ ਹਦਾਇਤ ਕੀਤੀ ਕਿ ਬੱਸ ਦੀ ਸਮਰੱਥਾ, ਰੰਗ, ਫਿਟਨੈਸ ਸਰਟੀਫਿਕੇਟ ਆਦਿ ਸਬੰਧੀ ਜੋ ਨਿਰਧਾਰਿਤ ਪ੍ਰੋਫਾਰਮਾ ਹੈ ਉਹ ਤੁਰੰਤ ਭਰ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜਮ੍ਹਾ ਕਰਵਾਇਆ ਜਾਵੇ।ਇਸ ਉਪਰੰਤ ਐਸ.ਡੀ.ਐਮ ਵਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਜਿਸ ਸਕੂਲ ਵੈਨ/ਬੱਸ ਵਿੱਚ ਖਾਮੀਆਂ ਪਾਈਆਂ ਗਈਆਂ ਜਾਂ ਦਸਤਾਵੇਜ਼ਾਂ ਦੀ ਘਾਟ ਪਾਈ ਗਈ, ਉਨ੍ਹਾਂ ਦੇ ਚਲਾਨ ਕੀਤੇ ਗਏ।
             ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨਰਿੰਦਰ ਮੋਹਲ ਅਤੇ ਅਜੀਤ ਸਿੰਘ ਠਾਕੁਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੁਮਾਇੰਦੇ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …