Friday, September 20, 2024

ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 23 ਫ਼ਰਵਰੀ ਨੂੰ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ PPNJ2002202009ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਬਹਿੜਵਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 23 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।
                ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵੱਲੋਂ ਕਰਵਾਏ ਜਾਣ ਵਾਲੇ ਇਸ ਗੁਰਮਤਿ ਸਮਾਗਮ ਸਮੇਂ ਪੰਥ ਪ੍ਰਸਿੱਧ ਕਥਾਵਾਚਕ ਤੇ ਰਾਗੀ ਢਾਡੀ ਜਥੇ ਹਾਜ਼ਰੀ ਭਰਨਗੇ।ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ।ਇਸੇ ਦਿਨ ਹੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਸੁੰਦਰ ਦਸਤਾਰ, ਕਵਿਤਾ ਤੇ ਗੁਰਬਾਣੀ ਕੰਠ ਮੁਕਾਬਲੇ ਹੋਣਗੇ।
              23 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।ਜਿਸ ਦੌਰਾਨ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ, ਭਾਈ ਮਨਵੀਰ ਸਿੰਘ ਪਹੂਵਿੰਡ ਦਾ ਢਾਡੀ ਜਥਾ ਅਤੇ ਭਾਈ ਚਾਨਣ ਸਿੰਘ ਬੀ.ਏ. ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਗੁਰਬਾਣੀ ਕੀਰਤਨ ਨਾਲ ਜੋੜਨਗੇ।ਉਨ੍ਹਾਂ ਦੱਸਿਆ ਕਿ 23 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ, ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਾਰ ਭੇਟਾ ਰਹਿਤ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …