Monday, June 15, 2026

ਛੀਨਾ ਵਲੋਂ 2 ਰੋਜ਼ਾ ‘5ਵੇਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2020’ ਦਾ ਸ਼ਮ੍ਹਾ ਰੌਸ਼ਨ ਕਰਕੇ ਅਗਾਜ਼

ਵੂਮੈਨ ਕਾਲਜ ਦੇ ਨਵੇਂ ਉਸਾਰੇ ਪ੍ਰਵੇਸ਼ ਦੁਆਰ ਦਾ ਵੀ ਕੀਤਾ ਉਦਘਾਟਨ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਨੇ ਖ਼ਾਲਸਾ ਕਾਲਜ PPNJ2002202014ਫ਼ਾਰ ਵੂਮੈਨ ਵਿਖੇ 21 ਫ਼ਰਵਰੀ ਤੱਕ ਚੱਲਣ ਵਾਲੇ 2 ਰੋਜ਼ਾ ‘5ਵੇਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2020’ ਦਾ ਸ਼ਮ੍ਹਾ ਰੌਸ਼ਨ ਕਰਕੇ ਸ਼ਾਨਦਾਰ ਅਗਾਜ਼ ਕੀਤਾ।
ਫ਼ੈਸਟੀਵਲ ਦੀ ਸ਼ੁਰੂਆਤ ਤੋਂ ਪਹਿਲਾਂ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਦੋ ਰੋਜ਼ਾ ਯੂਥ ਫ਼ੈਸਟੀਵਲ 2020 ’ਚ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਬਿਜਨੈਸ਼ ਸਟੱਡੀ ਐਂਡ ਟੈਕਨਾਲੋਜੀ, ਮੋਹਾਲੀ ਸਮੇਤ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀ ਬੜੇ ਜੋਸ਼ੋਖਰੋਸ਼ ਨਾਲ ਹਿੱਸਾ ਲੈ ਰਹੇ ਹਨ।ਪਹਿਲੇ ਦਿਨ ਮੌਕੇ ਸ਼ਬਦ ਗਾਇਨ, ਕਵੀਸ਼ਰੀ, ਗੀਤ-ਗਜ਼ਲ, ਲੋਕ ਗੀਤ, ਫ਼ੈਂਸੀ ਡਰੈਸ, ਮਮਿਕਰੀ, ਮੋਨੋ ਐਕਟਿੰਗ, ਸਕਿੱਟ, ਡੀਬੇਟ, ਪੇਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਮਾਡਲਿੰਗ, ਮਹਿੰਦੀ, ਰੰਗੋਲੀ, ਫ਼ੁਲਕਾਰੀ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ।
                 ਛੀਨਾ ਨੇ ਕਾਲਜ ਦੇ ਨਵੇਂ ਉਸਾਰੇ ਪ੍ਰਵੇਸ਼ ਦੁਆਰ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਤੋਂ ਇਲਾਵਾ ਜੁਆਇੰਟ ਸਕੱਤਰ ਪ੍ਰਿੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜੂ ਬਾਲਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਆਦਿ ਮੌਜ਼ੂਦ ਸਨ।
           ਛੀਨਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਕਾਬਲੀਅਤ ਨੂੰ ਨੌਂ-ਬਰ-ਨੌਂ ਰੱਖਣ ਲਈ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੁਆਰਾ ਕੀਤੇ ਗਏ ਐਲਾਨ ਮੁਤਾਬਕ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਰੇਕ ਸਾਲ ਯੂਥ ਫੈਸਟੀਵਲਾਂ ਤੇ ਹੋਰਨਾਂ ਸਮਾਗਮਾਂ ਦਾ ਆਯੋਜਨ ਸਮੇਂ-ਸਮੇਂ ਕੀਤਾ ਜਾਂਦਾ ਹੈ।
ਪ੍ਰਿੰਸੀਪਲ. ਡਾ. ਮਨਪ੍ਰੀਤ ਕੌਰ ਨੇ ਮੈਨੇਜ਼ਮੈਂਟ ਦੁਆਰਾ ਹਰ ਸਾਲ ਉਲੀਕੇ ਗਏ ‘ਯੂਥ ਫੈਸਟੀਵਲ’ ਦੇ ਇਸ 5ਵੇਂ ਪ੍ਰੋਗਰਾਮ ਸਬੰਧੀ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਦੀ ਕਲਾ ਦਾ ਤਜ਼ਰਬਾ ਵਧੇਗਾ ਅਤੇ ਆਪਣੀਆਂ ਖਾਮੀਆਂ ਦੂਰ ਕਰਨਗੇੇ।
             ਪ੍ਰੋਗਰਾਮ ’ਚ ਜੱਜ ਸਾਹਿਬਾਨ ਦੀ ਭੂਮਿਕਾ ਸ੍ਰੀਮਤੀ ਸੁਰਿੰਦਰ ਪੁਖਰਾਜ, ਡਾ. ਰਾਜੇਸ਼ ਸ਼ਰਮਾ, ਡਾ. ਰਵਜੋਤ ਕੌਰ, ਅਤੁਲ ਮਹਿਰਾ, ਸ੍ਰੀਮਤੀ ਮੋਨਿਕਾ ਸਲਾਰੀਆ, ਸ੍ਰੀਮਤੀ ਸ਼ੈਫ਼ਾਲੀ, ਸ੍ਰੀਮਤੀ ਮਾਨਸੀ, ਡਾ. ਸ਼ੈਲੀ ਜੱਗੀ, ਡਾ. ਪਰਮਜੀਤ ਕੌਰ, ਡਾ. ਨਰੇਸ਼ ਕੁਮਾਰ, ਵਿਜੈ ਸ਼ਰਮਾ, ਡਾ. ਜਗਦੀਸ਼ ਸਚਦੇਵਾ, ਮੀਨੂੰ ਸ਼ਰਮਾ, ਡਾ. ਰਸ਼ਮੀ ਨੰਦਾ, ਡਾ. ਰਿੱਪੀ ਅਗਰਵਾਲ, ਜੋਬਨਪ੍ਰੀਤ ਕੌਰ, ਨਵਜੀਤ ਸਿੰਘ ਧਾਲੀਵਾਲ, ਡਾ. ਹਰਜੀਤ ਸਿੰਘ ਵੱਲੋਂ ਨਿਭਾਈ ਗਈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …