ਚੰਡੀਗੜ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ `ਤੇ ਵਿੱਤ ਵਿਭਾਗ ਨੇ ਪੰਜਾਬ ਰਾਜ
ਬਿਜਲੀ ਨਿਗਮ, ਸਰਬਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ `ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ।
ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਸੂਬੇ ਦੀ ਲਗਪਗ 75 ਫੀਸਦੀ ਆਬਾਦੀ ਦੇ ਬਰਾਬਰ ਹੈ।ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਗਦ ਰਹਿਤ ਬੀਮੇ ਦਾ ਉਪਬੰਧ ਹੈ ਅਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ ਵਿੱਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media