ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੁੱਝ ਦਿਨ ਪਹਿਲਾਂ ਹੋਏ ਵੈਨ ਹਾਦਸੇ ਵਿੱਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਕ ਮੈਂਬਰਾਂ
ਨਾਲ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਲੌਂਗੋਵਾਲ ਵਿਖੇ ਉਨ੍ਹਾਂ ਦੇ ਘਰ ਪਹੁੰਚ ਕੇ ਦੁੱਖ ਸਾਂਝਾ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ।ਜਿਸ ਲਈ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਜ਼ਿੰਮੇਵਾਰ ਹਨ। ਜੋੇ ਸਿੱਖਿਆ ਮੰਤਰੀ ਆਪਣੇ ਜ਼ਿਲ੍ਹੇ ਨੂੰ ਹੀ ਨਹੀਂ ਸੰਭਾਲ ਸਕਦਾ, ਉਹ ਪੂਰੇ ਸੂਬੇ ਨੂੰ ਕਿਸ ਤਰ੍ਹਾਂ ਸੰਭਾਲੇਗਾ। ਸੋ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦੇ ਹੋਏ ਵਿਜੈਇੰਦਰ ਸਿੰਗਲਾ ਨੂੰ ਉਸੇ ਦਿਨ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ।ਉਨ੍ਹਾਂ ਨੇ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਅਤੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਵੀ ਪੰਜਾਬ ਸਰਕਾਰ ਤੋਂ ਕੀਤੀ।ਇਸ ਮੌਕੇ ਤਲਵਿੰਦਰ ਸਿੰਘ ਮਾਨ ਕੌਮੀ ਪ੍ਰਧਾਨ ਯੂਥ ਵਿੰਗ ਲੋਕ ਇਨਸਾਫ ਪਾਰਟੀ, ਜਸਵੰਤ ਸਿੰਘ ਗੱਜਣਮਾਜਰਾ ਜਰਨਲ ਸਕੱਤਰ, ਜਸਵਿੰਦਰ ਸਿੰਘ ਰਿਖੀ, ਜਥੇਦਾਰ ਕਰਨੈਲ ਸਿੰਘ ਦੁੱਲਟ, ਸਰਪੰਚ ਜਗਦੇਵ ਸਿੰਘ ਬੈਨੀਵਾਲ, ਸਾਬਕਾ ਸਰਪੰਚ ਬੁੱਧ ਸਿੰਘ, ਕਾਲਾ ਸਿੰਘ ਭੁੱਲਰ, ਸੀਨੀਅਰ ਅਕਾਲੀ ਆਗੂ ਨੀਟੂ ਸ਼ਰਮਾ, ਬਿੱਲੂ ਨਮੋਲ, ਸੁਰਜੀਤ ਸਿੰਘ ਦੁੱਲਟ, ਜੱਗੀ ਸਿੰਘ ਗਿੱਲ, ਡਾ. ਪ੍ਰਗਟ ਸਿੰਘ, ਨਿਰਮਲ ਸਿੰਘ, ਲੱਕੀ ਬਹਾਦਰਪੁਰ ਆਦਿ ਹਾਜ਼ਰ ਸਨ ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media