Monday, April 27, 2026

ਪੰਜਾਬ ਖਾਦੀ ਐਂਡ ਵਿਲੇਜ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਬਣੇ ਹਰਿੰਦਰ ਸਿੰਘ ਲਖਮੀਰਵਾਲਾ

ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਦੇ ਮਿਹਨਤੀ ਕਾਂਗਰਸੀ Harinder Singh Lakhmirwalaਆਗੂ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਪੰਜਾਬ ਖਾਦੀ ਐਂਡ ਵਿਲੇਜ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਬਣਾਇਆ ਗਿਆ ਹੈ।ਮਹਾਰਾਣੀ ਪ੍ਰਨੀਤ ਕੌਰ ਵੱਲੋਂ ਲਖਮੀਰਵਾਲਾ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ਦਾ ਅਥਾਰਟੀ ਲੈਟਰ ਦਿੱਤਾ ਗਿਆ।ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਖਾਦੀ ਬੋਰਡ ਦੇ ਚੇਅਰਮੈਨ ਮਮਤਾ ਦੱਤਾ, ਸੀਨੀਅਰ ਵਾਈਸ ਚੇਅਰਮੈਨ ਅਨਿਲ ਮਹਿਤਾ, ਸਾਬਕਾ ਸਰਪੰਚ ਜੱਗਾ ਸਿੰਘ, ਗੁਰਦੀਪ ਸਿੰਘ ਰਿੰਪਲ ਆਦਿ ਵੀ ਮੌਜ਼ੂਦ ਸਨ।ਹਰਿੰਦਰ ਸਿੰਘ ਲਖਮੀਰਵਾਲਾ ਨੇ ਆਪਣੀ ਇਸ ਨਵੀਂ ਨਿਯੁੱਕਤੀ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪ੍ਰਨੀਤ ਕੌਰ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ।ਦੱਸਣਯੋਗ ਹੈ ਕਿ ਹਰਿੰਦਰ ਸਿੰਘ ਲਖਮੀਰਵਾਲਾ ਜਿਥੇ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਰਹੇ ਹਨ, ਉਥੇ ਹੀ ਇੱਕ ਮਿਹਨਤੀ ਤੇ ਇਮਾਨਦਾਰ ਆਗੂ ਹਨ।
              ਹਰਿੰਦਰ ਸਿੰਘ ਲਖਮੀਰਵਾਲਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ , ਨੰਬਰਦਾਰ ਮਨਪ੍ਰੀਤ ਸਿੰਘ ਨਗਰ ਕੌਂਸਲਰ, ਬਲਾਕ ਪ੍ਰਧਾਨ ਸੰਜੇ ਗੋਇਲ, ਮਨਪ੍ਰੀਤ ਤੋਗਾਵਾਲ, ਭੋਲਾ ਸੇਖੋਂ, ਨਵਦੀਪ ਸਿੰਘ ਮੋਖਾ, ਅਵਤਾਰ ਸਿੰਘ ਸ਼ੇਰੋਂ, ਅੰਗਦ ਦੇਵ ਕੀ ਭਲਾ ਅਮਨਦੀਪ ਸਾਹੋਕੇ, ਸਾਬਕਾ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਮੇਲਾ ਸਿੰਘ ਸੂਬੇਦਾਰ, ਨਵਤੇਜ ਸਿੰਘ ਕੰਬੋਜ਼, ਬਲਜੀਤ ਸਿੰਘ ਲਖਮੀਰਵਾਲਾ, ਸੰਜੈ ਮਹਾਜਨ, ਸ਼੍ਰੋਮਣੀ ਕਮੇਟੀ ਮੈਂਬਰ ਇੰਦਰ ਮੋਹਨ ਸਿੰਘ ਲਖਮੀਰਵਾਲਾ ਆਦਿ ਸ਼ਾਮਲ ਹਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …