ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਵਿਖੇ ਵਾਪਰੇ ਵੈਨ ਹਾਦਸੇ ਤੋਂ ਬਾਅਦ ਬੰਦ ਹੋਏ ਸਿਮਰਨ ਪਬਲਿਕ ਸਕੂਲ ਦੇ
ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪੇਪਰ ਨੇੜਲੇ ਸਰਕਾਰੀ ਸਕੂਲਾਂ ਵਿੱਚ ਲਏ ਜਾਣਗੇ।ਵਿਦਿਆਰਥੀਆਂ ਦੇ ਦਾਖ਼ਲੇ ਅਤੇ ਪੇਪਰਾਂ ਲਈ ਇੱਕ ਵਿਸ਼ੇਸ਼ ਕੈਂਪ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਇਆ ਗਿਆ।ਜਿਸ ਕੈਂਪ ਵਿੱਚ ਕਸਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕ ਹਾਜ਼ਰ ਹੋਏ ਅਤੇ ਬੱਚਿਆਂ ਦੇ ਦਾਖਲਾ ਫਾਰਮ ਭਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇ ਤਾਂ ਜੋ ਪ੍ਰਾਈਵੇਟ ਸਕੂਲਾਂ ਦੀ ਹੁੰਦੀ ਲੱਟ ਤੋਂ ਬਚਿਆ ਜਾ ਸਕੇ।
ਇਸ ਮੌਕੇ ਪਰਮਜੀਤ ਕੌਰ ਡੀ.ਪੀ.ਓ ਚੀਮਾ, ਪ੍ਰਿੰਸੀਪਲ ਕਰਮਜੀਤ ਕੌਰ ਸਰਕਾਰੀ ਸਕੂਲ (ਲੜਕੀਆਂ) ਸੀਨੀਅਰ ਕਾਂਗਰਸੀ ਆਗੂ ਮੇਲਾ ਸਿੰਘ ਸੂਬੇਦਾਰ, ਕਾਂਗਰਸ ਦੇ ਜਿਲ੍ਹਾ ਸਕੱਤਰ ਬਬਲੂ ਸਿੰਗਲਾ, ਵਿਜੇ ਕੁਮਾਰ ਸਿਟੀ ਪ੍ਰਧਾਨ ਕਾਂਗਰਸ, ਬਲਵਿੰਦਰ ਸਿੰਘ ਬਾਜਵਾ, ਕੌਸਲਰ ਰਮਨਦੀਪ ਸਿੰਘ ਚੋਟੀਆਂ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media