ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ ਲਾਏ ਜਾ ਰਹੇ ‘ਹਾਈ
ਐਂਡ ਰੋਜ਼ਗਾਰ ਮੇਲਿਆਂ’ ’ਚ ਭਾਗ ਲੈਣ ਦੇ ਚਾਹਵਾਨ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ।
ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਅਤੇ 13 ਮਾਰਚ ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਟੈਕਨਾਲਜੀ ਮਾਨਾਂਵਾਲਾ ਵਿਖੇ ‘ਹਾਈ ਐਂਡ ਰੋਜ਼ਗਾਰ ਮੇਲਿਆਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ’ਚ ਜ਼ਿਲ੍ਹੇ ਨਾਲ ਸਬੰਧਤ ਨੋਜਵਾਨਾ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ’ਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗਈ ਹੈ।
ਢਿਲੋਂ ਨੇ ਦੱਸਿਆ ਕਿ ਹਾਈ ਐਂਡ ਜਾਬ ਮੇਲਿਆਂ ਵਿੱਚ ਭਾਗ ਲੈਣ ਲਈ ਨੌਜਵਾਨ ਆਪਣੇ ਆਪ ਨੂੰ ƒ www.pgrkam.com ‘ਤੇ ਰਜਿਸਟਰ ਹੋ ਸਕਦੇ ਹਨ।ਪੰਜਾਬ ਸਰਕਾਰ ਵਲੋਂ ਹਾਈ ਐਂਡ ਨੌਕਰੀਆਂ ਲਈ 12 ਤੋਂ 24 ਮਾਰਚ ਤੱਕ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਮੋਹਾਲੀ ਅਤੇ ਬਠਿੰਡਾ ਵਿਖੇ ਇਹ ਜਾਬ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media