ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਸਟਰ ਓਕਾਰ ਸਿੰਘ ਦੇ ਪਿਤਾ ਤੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸਾਂਤੀ ਉਨ੍ਹਾਂ ਦੇ ਪਿੰਡ ਬੰਡਾਲਾ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ।
ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਰਧਾਂਜਲੀ ਸਮਾਰੋਹ ਹੋਇਆ ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ, ਸਮਾਜਿਕ, ਧਾਰਮਿਕ, ਸਿਆਸੀ ਤੇ ਗੈਰ ਸਿਆਸੀ ਸ਼ਖਸੀਅਤਾਂ ਨੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਦਿਆਲ ਸਿੰਘ ਦੇ ਇਸ ਫਾਨੀ ਦੁਨੀਆ ਤੋਂ ਚਲੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਤੇ ਪਰਿਵਾਰ ਲਈ ਵੱਡਾ ਘਾਟਾ ਦੱਸਿਆ।ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਗੁਲਜਾਰ ਸਿੰਘ ਧੀਰੇਕੋਟ, ਰਵਿੰਦਰ ਸਿੰਘ ਪੱਖੋਕੇ, ਅਮਰਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸੁਲੱਖਣ ਸਿੰਘ ਭੰਗਾਲੀ ਮੇਨੈਜਰ ਦਰਬਾਰ ਸਾਹਿਬ, ਓਕਾਰ ਸਿੰਘ ਬੰਡਾਲਾ, ੲੰਦਰਜੀਤ ਸਿੰਘ ਬੰਡਾਲਾ, ਕਿਰਪਾਲ ਸਿੰਘ ਬੰਡਾਲਾ, ਰਤਨ ਸਿੰਘ ਸਾਬਕਾ ਡੀ.ਐਸ.ਪੀ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਰਵਿੰਦਰਪਾਲ ਕੁਕੁ, ਕੰਵਲਜੀਤ ਸਿੰਘ, ਰਾਜ ਕੁਮਾਰ ਮਲਹੋਤਰਾ, ਆਮ ਆਦਮੀ ਪਾਰਟੀ ਦੇ ਇੰਚਾਰਜ਼ ਹਰਭਜਨ ਸਿੰਘ, ਸਰਬਜੀਤ ਡਿੰਪੀ, ਰਾਜੇਸ਼ ਪਾਠਕ, ਤੇਜਿੰਦਰ ਚੰਦੀ, ਸੁਰਜੀਤ ਸਿੰਘ ਕੰਗ, ਪ੍ਰਿੰਸੀਪਲ ਨੋੋਨਿਹਾਲ ਸਿੰਘ, ਸਰਪੰਚ ਹਰਪਾਲ ਸਿੰਘ ਤੇ ਗਗਨਦੀਪ ਆਦਿ ਵੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …