ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਸਮਾਜਿਕ
ਵਿਗਿਆਨ ਵਿਸ਼ੇ `ਤੇ ਦੋ ਹਫਤਿਆਂ ਦਾ ਰਿਫਰੈਸ਼ਰ ਕੋਰਸ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਜਿਸ ਵਿੱਚ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਅਧਿਆਪਕ ਹਿੱਸਾ ਲੈ ਰਹੇ ਹਨ।
ਪ੍ਰੋ: ਬਹਿਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਮਨੁੱਖੀ ਵਿਹਾਰ ਨੂੰ ਪ੍ਰਭਵਿਤ ਕਰਨ ਵਿੱਚ ਸਮਾਜ ਵਿਗਿਆਨ ਦੇ ਯੋਗਦਾਨ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਤੇਜ਼ੀ ਨਾਲ ਹੋ ਰਹੇ ਬਦਲਾਅ ਕਰਕੇ ਸਮਾਜਿਕ ਕਦਰਾਂ ਕੀਮਤਾਂ ਵਿਚ ਨਿਘਾਰ ਆ ਰਿਹਾ ਹੈ ਭਾਵੇਂ ਕਿ ਬੀਤੇ ਸਮੇਂ ਦੌਰਾਨ ਵਿਗਿਆਨ ਅਤੇ ਤਕਨਾਲੋਜੀ ਨੇ ਜੀਵਨ ਸ਼ੈਲੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਦੇ ਨਾਲ ਹੀ ਸੁੱਖ ਸਹੂਲਤਾਂ ਦੇ ਨਾਲ-ਨਾਲ ਮਨੁੱਖੀ ਪਰੇਸ਼ਾਨੀ ਦਾ ਸਬੱਬ ਵੀ ਬਣਿਆ ਹੈ। ਇਸ ਦਾ ਹੱਲ ਸਮਾਜ ਵਿਗਿਆਨ ਵਿਚ ਲੱਭਿਆ ਸਕਦਾ ਹੈ।ਉਨ੍ਹਾਂ ਕਿਹਾ ਕਿ ਸਮਾਜ ਵਿਗਿਆਨ ਦੀ ਹੋਂਦ ਬਾਕੀ ਵਿਗਿਆਨਾਂ ਦੇ ਨਾਲ ਸਾਰਥਕ ਹੁੰਦੀ ਹੈ ਤਾਂ ਜੋ ਸਮਾਜ ਸੁਖਾਵਾਂ ਅਤੇ ਉਸ ਵਿਚ ਰਹਿੰਦੇ ਲੋਕਾਂ ਨੂੰ ਠੀਕ ਸੇਧ ਪ੍ਰਦਾਨ ਹੋ ਸਕੇ।ਉਨ੍ਹਾਂ ਕਿਹਾ ਕਿ ਸਮਾਜ ਵਿਗਿਆਨ ਦੀ ਸਹੀ ਪ੍ਰੀਭਾਸ਼ਾ ਅਤੇ ਗਿਆਨ ਸਮਾਜ ਵਿਚ ਪਹੁੰਚਾਈ ਜਾਣੀ ਚਾਹੀਦੀ ਹੈ।
ਕੋਰਸ ਕੋਆਰਡੀਨੇਟਰ ਡਾ. ਅੰਜ਼ਲੀ ਮਹਿਰਾ ਨੇ ਕੋਰਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਮਾਜ ਦੇ ਚਲੰਤ ਮਸਲਿਆਂ ਬਾਰੇ ਹੱਲ ਲੱਭਣ ਲਈ ਸਮਾਜ ਵਿਗਿਆਨੀਆਂ ਨੂੰ ਅਪੀਲ ਕੀਤੀ।ਸੈਂਟਰ ਦੇ ਡਾਇਰੈਕਟਰ ਪ੍ਰੋ. ਆਦਰਸ਼ ਪਾਲ ਵਿਗ ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।ਪ੍ਰੋ. ਸੁਨੀਤਾ ਗੁਪਤਾ ਡੀਨ ਸੋਸ਼ਲ ਸਾਇੰਸਜ਼ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media