ਭੀਖੀ, 21 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ।
ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਕੋਰ ਕਮੇਟੀ ਪੰਜਾਬ ਦੇ ਇੰਚਾਰਜ ਬੁੱਧ ਰਾਮ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਆਪ ਇਸਤਰੀ ਵਿੰਗ ਪ੍ਰਧਾਨ ਬੀਬੀ ਪ੍ਰੋ: ਬਲਜਿੰਦਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਆਪ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਮਾਨਸਾ ਜ਼ਿਲ੍ਹੇ ਵਿਚੋਂ ਗੁਰਪ੍ਰੀਤ ਬਣਾਂਵਾਲੀ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਨਾਲ ਆਪ ਹੋਰ ਮਜ਼ਬੂਤ ਹੋਵੇਗੀ।ਮਾਨਸਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਵੀ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਸੀਨੀਅਰ ਐਡਵੋਕੇਟ ਗੁਰਲਾਭ ਸਿੰਘ ਮਾਹਲ ਅਤੇ ਗੁਰਦਾਸ ਸਿੰਘ ਮਾਨ ਸੈਕਟਰੀ ਮਾਨਸਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਉਹ ਸ਼ੁਭਕਾਮਨਾ ਦਿੰਦੇ ਹਨ।
ਉਹਨਾਂ ਕਿਹਾ ਕਿ ਗੁਰਪ੍ਰੀਤ ਸਿੰਘ ਬਣਾਂਵਾਲੀ ਇੱਕ ਮਿਹਨਤੀ ਨੌਜਵਾਨ ਆਗੂ ਹਨ।ਉਹ ਪਹਿਲਾਂ ਅਕਾਲੀ ਦਲ ਦੇ 16 ਸਾਲ ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਰਹੇੇ ਅਤੇ ਫਿਰ ਉਹਨਾਂ ਬਰਨਾਲਾ ਜ਼ਿਲ੍ਹੇ ਦੇ ਆਬਜ਼ਰਵਰ ਦੇ ਤੌਰ ‘ਤੇ ਅਕਾਲੀ ਦਲ ਲਈ ਕੰਮ ਕੀਤਾ ਅਤੇ 2017 ਦੀਆਂ ਚੋਣਾਂ ਵਿੱਚ ਜਲਾਲਾਬਾਦ ਹਲਕੇ ਤੋਂ ਸਖਤ ਮਿਹਨਤ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …