Wednesday, November 13, 2024

ਅਮਰੀਕੀ ਹਵਾਈ ਫੌਜ ’ਚ ਸਿੱਖਾਂ ਦੇ ਧਾਰਮਿਕ ਪਹਿਰਾਵੇ ਨੂੰ ਮਾਨਤਾ ਸਹੀ ਫੈਸਲਾ- ਲੌਂਗੋਵਾਲ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿੱਚ ਕੀਤੀ SGPC Logoਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ ਫੌਜ ਦੇ ਤਾਜਾ ਫੈਸਲੇ ਨਾਲ ਸਿੱਖਾਂ ਸਮੇਤ ਕਈ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।ਅਮਰੀਕਾ ਅੰਦਰ ਇਹ ਘੱਟ ਗਿਣਤੀ ਸਿੱਖਾਂ ਲਈ ਖੁਸ਼ੀ ਦੀ ਖ਼ਬਰ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਪੂਰੇ ਵਿਸ਼ਵ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਸਥਾਨ ਨਿਰਧਾਰਤ ਕੀਤਾ ਹੈ।ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ਦੀਆਂ ਪ੍ਰਾਪਤੀਆਂ ਗਿਣਨਯੋਗ ਹਨ।ਅਮਰੀਕਾ ਵੱਲੋਂ ਹਵਾਈ ਫੌਜ ‘ਚ ਵਰਦੀ ਦੇ ਨਿਯਮਾਂ ਵਿੱਚ ਧਾਰਮਿਕ ਪਹਿਰਾਵੇ ਨੂੰ ਮਾਨਤਾ ਦੇਣੀ ਚੰਗੀ ਗੱਲ ਹੈ।ਉਨ੍ਹਾਂ ਇਸ ਫੈਸਲੇ ਲਈ ਅਮਰੀਕੀ ਹਵਾਈ ਫੌਜ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …