Thursday, November 14, 2024

ਦਿੱਲੀ ਹਵਾਈ ਅੱਡੇ ’ਤੇ ਸਿੱਖ ਨੂੰ ਕਕਾਰ ਉਤਾਰਣ ਲਈ ਮਜ਼ਬੂਰ ਕਰਨਾ ਲੌਂਗੋਵਾਲ ਵਲੋਂ ਮੰਦਭਾਗਾ ਕਰਾਰ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਸਿੱਖ ਯਾਤਰੀ ਨੂੰ Longowal4ਘਰੇਲੂ ਉਡਾਣ ਵਿਚ ਕ੍ਰਿਪਾਨ ਸਮੇਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਉਡਾਣਾ ਸਮੇਂ ਸਿੱਖਾਂ ਨੂੰ ਕਕਾਰਾਂ ਅਤੇ ਖਾਸ ਕਰਕੇ ਕ੍ਰਿਪਾਨ ਸਮੇਤ ਸਫਰ ਕਰਨ ਦੀ ਇਜ਼ਾਜਤ ਹੈ, ਪ੍ਰੰਤੂ ਹਰਪ੍ਰੀਤ ਸਿੰਘ ਨਾਮ ਦੇ ਸਿੱਖ ਨੂੰ ਦਿੱਲੀ ਤੋਂ ਮੁੰਬਈ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ।ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਏਅਰ ਇੰਡੀਆ ਪਾਸ ਉਠਾਇਆ ਜਾਵੇਗਾ।ਉਨ੍ਹਾਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਸਬੰਧੀ ਸ਼ਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ।ਘਰੇਲੂ ਉਡਾਣਾ ਵਿੱਚ ਸਿੱਖਾਂ ਨੂੰ ਕਕਾਰਾਂ ਸਮੇਤ ਜਾਣ ਦੀ ਇਜ਼ਾਜਤ ਨੂੰ ਸ਼ਖ਼ਤੀ ਨਾਲ ਲਾਗੂ ਕਰਵਾਇਆ ਜਾਵੇ।ਅਜਿਹੇ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਹੋਵੇ, ਜੋ ਜਾਣਬੁੱਝ ਕੇ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ।

Check Also

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼

5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …