Thursday, June 18, 2026

ਬੀਰਬਲ ਧਾਲੀਵਾਲ ਆਪ ਐਸ.ਸੀ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁੱਕਤ

ਭੀਖੀ, 23 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਬਣਾਂਵਾਲੀ ਦਾ ਆਮ ਆਦਮੀ PPNJ2302202002ਪਾਰਟੀ ਦੀ ਜਿਲ੍ਹਾ ਸੀਨੀਅਰ ਲੀਡਰਸ਼ਿਪ ਨੇ ਸਨਮਾਨ ਸਮਾਰੋਹ ਕਰਵਾ ਕੇ ਉਨਾਂ ਨੂੰ ਪਾਰਟੀ ‘ਚ ਜੀ ਆਇਆਂ ਆਖਿਆ।ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਉਪ ਪ੍ਰਧਾਨ ਪੰਜਾਬ ਡਾ. ਵਿਜੇ ਸਿੰਗਲਾ, ਹਲਕਾ ਇੰਚਾਰਜ ਗੁਰਪ੍ਰੀਤ ਭੁੱਚਰ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰਾਜੂ ਵਲੋਂ ਪੱਤਰਕਾਰ ਤੇ ਸਮਾਜ ਸੇਵਕ ਬੀਰਬਲ ਧਾਲੀਵਾਲ ਨੂੰ ਐਸਸੀ ਵਿੰਗ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਗਿਆ।ਦਾਤੇਵਾਸ ਤੇ ਸਿੰਗਲਾ ਨੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਪਿੰਡ-ਪਿੰਡ ਅਤੇ ਘਰ-ਘਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ।
              ਇਸ ਮੌਕੇ ਹਰਜੀਤ ਸਿੰਘ ਦੰਦੀਵਾਲ ਜਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਭੁੱਚਰ ਹਲਕਾ ਇੰਚਾਰਜ, ਚਰਨਜੀਤ ਸਿੰਘ ਅੱਕਾਂਵਾਲੀ, ਸ਼ਿੰਗਾਰਾ ਖਾਨ, ਅੰਮ੍ਰਿਤ ਧੀਮਾਨ, ਕਮਲ ਗੋਇਲ, ਵੀਰਬਲ ਨਰਿੰਦਰਪੁਰਾ, ਸੀਰਾ ਨੰਗਲ, ਗੁਰਪਿਆਰ ਕੋਟ, ਬਿੱਟੂ ਮੰਡੇਰ ਆਦਿ ਮੌਜੂਦ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …