Tuesday, September 22, 2026

ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਦਾ ਅਹੁੱਦਾ

ਭੀਖੀ, 23 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਵਿਖੇ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।PPNJ2302202003ਚਾਹਲ ਨੇ ਇਸ ਸਮੇਂ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
              ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ।ਉਨ੍ਹਾਂ ਹਦਾਇਤ ਕੀਤੀ ਕਿ ਸੇਵਾਵਾਂ ਲੈਣ ਆਉਣ ਵਾਲੇ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।ਉਨਾਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜਾ ਕੇ ਘਰ-ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸੰਧੂ, ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਸਰਦੂਲਗੜ੍ਹ ਰਾਜਪਾਲ ਸਿੰਘ, ਐਸ.ਪੀ (ਐਚ) ਸਤਨਾਮ ਸਿੰਘ, ਐਸ.ਪੀ (ਡੀ) ਸੁਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਦਿਨੇਸ਼ ਵਸ਼ਿਸ਼ਟ ਅਤੇ ਤਹਿਸੀਲਦਾਰ ਮਾਨਸਾ ਅਮਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …