Monday, September 21, 2026

ਖ਼ਾਲਸਾ ਕਾਲਜ ਵਿਖੇ ਪ੍ਰੋਜੈਕਟ ਡਿਵੈਲਪਮੈਂਟ ਤੇ ਵਾਈਵਾ ਤਿਆਰੀ ’ਤੇ ਸੈਮੀਨਾਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਕਾਲਜ ਪ੍ਰਿੰਸੀਪਲ PPNJ2302202010ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪ੍ਰੋਜੈਕਟ ਡਿਵੈਲਪਮੈਂਟ ਅਤੇ ਵਾਈਵਾ ਤਿਆਰੀ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸੰਦੀਪ ਸੂਦ ਉਚੇਚੇ ਤੌਰ ’ਤੇ ਪੁੱਜੇ।

            ਪ੍ਰਿੰਸੀਪਲ: ਡਾ. ਮਹਿਲ ਸਿੰਘ ਅਤੇ ਪ੍ਰੋ. ਹਰਭਜਨ ਸਿੰਘ ਮੁੱਖੀ ਕੰਪਿਊਟਰ ਵਿਭਾਗ ਨੇ ਆਏ ਹੋਏ ਮਹਿਮਾਨ ਦਾ ਲਿਵਿੰਗ ਪਲਾਂਟ ਦੇ ਕੇ ਸਵਾਗਤ ਕੀਤਾ।ਡਾ. ਮਹਿਲ ਸਿੰਘ ਨੇ ਇਸ ਸੈਮੀਨਾਰ ਨੂੰ ਕਰਵਾਉਣ ’ਤੇ ਕੰਪਿਊਟਰ ਸਾਇੰਸ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਸੈਮੀਨਾਰ ਬੱਚਿਆਂ ਨੂੰ ਪ੍ਰੋਜੈਕਟ ਟ੍ਰੇਨਿੰਗ ਬਾਰੇ ਜਾਣਕਾਰੀ ਦਿੰਦੇ ਹਨ ਜੋ PPNJ2302202010ਕਿ ਉਨ੍ਹਾਂ ਦੇ ਕੋਰਸ ਦਾ ਅਹਿਮ ਹਿੱਸਾ ਹੈ।
           ਇਸ ਸੈਮੀਨਾਰ ’ਚ ਪ੍ਰੋ. ਸੰਦੀਪ ਸੂਦ ਨੇ ਵੱਖ-ਵੱਖ ਤਰ੍ਹਾਂ ਦੀਆਂ ਐਪਲੀਕੇਸ਼ਨਜ਼ ਜਿਵੇਂ ਕਿ ਡੈਕਸਟੋਪ ਐਪਲੀਕੇਸ਼ਨ, ਵੈਬ-ਐਪਲੀਕੇਸ਼ਨ ਅਤੇ ਮੋਬਾਇਲ ਐਪਲੀਕੇਸ਼ਨ ਬਣਾਉਣ ਬਾਰੇ ਜਾਣਕਾਰੀ ਦਿੱਤੀ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਰੰਟ ਐਂਡ/ਬੈਕ ਐਂਡ ਟੂਲਜ ਬਾਰੇ ਦੱਸਿਆ ਅਤੇ ਵੈਬ ਐਪਲੀਕੇਸ਼ਨਜ ਵਿਚ ਸਕਿਊਰਟੀ ਦੀ ਮੁੱਖ ਭੂਮਿਕਾ ਤੋਂ ਜਾਣੂ ਕਰਵਾਇਆ।
             ਇਸ ਮੌਕੇ ਪ੍ਰੋ. ਹਰਭਜਨ ਸਿੰਘ ਰੰਧਾਵਾ ਕਨਵੀਨਰ ਟੈਕ ਇਰਾ ਸੁਸਾਇਟੀ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਡਾ. ਰੁਪਿੰਦਰ ਸਿੰਘ ਨੇ ਇਹ ਸੈਮੀਨਾਰ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਈ।ਇਸ ਵਰਕਸ਼ਾਪ ਦੌਰਾਨ ਪ੍ਰੋ. ਸੁਖਵਿੰਦਰ ਕੌਰ, ਡਾ. ਮਨੀ ਅਰੋੜਾ, ਪ੍ਰੋ. ਅਨੁਰੀਤ ਕੌਰ, ਪ੍ਰੋ. ਕੁਲਬੀਰ ਕੌਰ, ਪ੍ਰੋ. ਰਜਵੰਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …