ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਸ਼ੇਸ਼ ਤੌਰ ‘ਤੇ ਝਬਾਲ ਰੋਡ ਸਥਿਤ
ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਮਨਾਏ ਜਾ ਰਹੇ ਬਾਬਾ ਮਹਿੰਦਰ ਸਿੰਘ ਜੀ ਦੇ ਜਨਮ ਦਿਨ ’ਤੇ ਪੁੱਜੇ।ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸੋਨੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਵਿਖੇ ਬਣਾਈ ਜਾਣ ਵਾਲੀ ਧਰਮਸ਼ਾਲਾ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਗੁਰਦੁਆਰਾ ਕਮੇਟੀ ਨੂੰ ਦਿੱਤਾ ਅਤੇ ਭਰੋਸਾ ਦਵਾਇਆ ਕਿ ਜੇਕਰ ਹੋਰ ਫੰਡਾਂ ਦੀ ਲੋੜ ਹੋਵੇਗੀ ਤਾਂ ਉਹ ਵੀ ਦਿੱਤੇ ਜਾਣਗੇ।
ਇਸ ਉਪਰੰਤ ਸੋਨੀ ਢੱਪਈ ਰੋਡ ਵਿਖੇ ਸਥਿੱਤ ਕੇਂਦਰੀ ਕਬੀਰ ਮੰਦਰ ਵਿਖੇ ਮੱਥਾ ਟੇਕਿਆ।ਮੰਦਰ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸੋਨੀ ਨੇ ਮੰਦਰ ਕਮੇਟੀ ਨੂੰ ਧਰਮਸ਼ਾਲਾ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।ਸੋਨੀ ਨੇ ਕਿਹਾ ਕਿ ਜਲਦੀ ਹੀ ਢੱਪਈ ਰੋਡ ਵਿਖੇ ਭਗਤ ਕਬੀਰ ਜੀ ਦੇ ਨਾਂ ਤੇ ਗੇਟ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਲਈ 10 ਲੱਖ ਰੁਪਏ ਦੇ ਦਿੱਤੇ ਗਏ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੁਰਿੰਦਰ ਛਿੰਦਾ, ਸਰਬਜੀਤ ਲਾਟੀ, ਗੁਰਦੇਵ ਦਾਰਾ, ਰਵੀਕਾਂਤ, ਬਾਬਾ ਦਰਸ਼ਨ ਸਿੰਘ, ਬਾਬਾ ਦਿਲਦਾਰ ਸਿੰਘ, ਬਾਬਾ ਸੇਵਾ ਸਿੰਘ, ਯਸ਼ਪਾਲ ਪ੍ਰਧਾਨ ਸੰਤ ਕਬੀਰ ਮੰਦਰ ਕਮੇਟੀ, ਅਸ਼ੋਕ ਕੁਮਾਰ, ਜੈਪਾਲ, ਕੇਵਲ ਕ੍ਰਿਸ਼ਨ, ਅਮਰਨਾਥ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media