ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ
ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਡਵੀਜ਼ਨਾਂ/ਸਰਕਲਾਂ ਵਿਚੋਂ ਪ੍ਰਧਾਨ/ਸਕੱਤਰ ਨੇ ਮੀਟਿੰਗ ਵਿੱਚ ਸਮੂਲੀਅਤ ਕੀਤੀ।ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਸੂਬਾ ਸਲਾਹਕਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਨਿੱਜੀਕਰਨ ਦੇ ਹਮਲੇ ਨੂੰ ਤਿੱਖਾ ਕਰਕੇ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੀ ਆਊਟ ਸੋਰਸਿੰਗ ਰਾਹੀਂ ਭਰਤੀ ਕਰਕੇ ਸੀ.ਐਚ.ਬੀ ਠੇਕਾ ਕਾਮਿਆਂ ਦਾ ਅੰਨ੍ਹਾ ਸ਼ੋਸ਼ਣ ਕੀਤਾ ਜਾ ਰਿਹਾ ਹੈ।ਠੇਕਾ ਕਾਮਿਆਂ ਦੀਆਂ ਮੰਗਾਂ ਪ੍ਰਤੀ ਜਥੇਬੰਦੀ ਵਲੋਂ 2016 ਤੋਂ ਲੈ ਕੇ ਪੰਜਾਬ ਸਰਕਾਰ ਪਾਵਰਕਾਮ ਮੈਨੇਜਮੈਂਟ ਤੇ ਕਿਰਤ ਵਿਭਾਗ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।ਜਥੇਬੰਦੀ ਦੇ ਸੰਘਰਸ਼ਾਂ ਦੌਰਾਨ ਪਾਵਰਕਾਮ ਮੈਨੇਜਮੈਂਟ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਤੇ ਕਈ ਵਾਰ ਮੰਗਾਂ ਦੇ ਸਬੰਧੀ ਸਮਝੌਤੇ ਵੀ ਹੋਏ।ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜ਼ਿਮਨੀ ਚੋਣਾਂ ਸਮੇਂ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਮੰਗਾਂ ਦੇ ਸੰਬੰਧੀ ਸਮਝੋਤੇ ਹੋਏ।ਪਰ ਕਿਸੇ ਨੂੰ ਲਾਗੂ ਨਹੀ ਕੀਤਾ ਗਿਆ।30 ਜਨਵਰੀ ਨੂੰ ਕਿਰਤ ਕਮਿਸ਼ਨਰ ਪੰਜਾਬ ਮੋਹਾਲੀ ਦੇ ਦਫਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ ਸੀ। ਜਿਸ ਦੌਰਾਨ 5 ਫਰਵਰੀ ਨੂੰ ਪਾਵਰਕਾਮ ਮੈਨੇਜਮੈਂਟ ਤੇ 10 ਫਰਵਰੀ ਨੂੰ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਮੀਟਿੰਗ ਕਰਵਾਈ ਗਈ ਸੀ।ਪਰ ਹਾਲੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।
2 ਮਾਰਚ 2020 ਨੂੰ ਪਾਵਰਕਾਮ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਜਥੇਬੰਦੀ ਦੀ ਕਰਵਾ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿਤਾ ਗਿਆ ਹੈ।ਸੂਬਾ ਵਰਕਿੰਗ ਵਲੋਂ ਫੈਸਲਾ ਲਿਆ ਗਿਆ ਕਿ ਅਗਰ 2 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਸਰਕਲ ਪੱਧਰੀ ਕਨਵੈਨਸ਼ਨਾਂ ਕਰਕੇ ਪਰਿਵਾਰਾਂ ਸਮੇਤ ਲਾਮਬੰਦੀ ਕਰਕੇ ਕਿਰਤ ਵਿਭਾਗ ਤੇ ਪਾਵਰਕਾਮ ਮਨੇਜਮੈਂਟ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਤੋਂ ਜਲ-ਸਪਲਾਈ ਸੈਨੀਟਸ਼ਨ ਕੰਟਰੈਕਟ ਵਰਕਰਜ ਯੂਨੀਅਨ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਦੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੇ ਕਾਨੂੰਨ ਸੀ.ਏ.ਏ ਅਤੇ ਐਨ.ਆਰ.ਸੀ ਰੱਦ ਕੀਤੇ ਜਾਣ।ਇਸ ਦੇ ਨਾਲ ਹੀ ਭਾਰਤ ਵਿੱਚ ਚਲ ਰਹੇ ਘੋਲਾਂ ਵਿੱਚ ਹਮਾਇਤ ਦਾ ਐਲਾਨ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media