Friday, September 20, 2024

ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 157 ਲਾਭਪਾਤਰੀਆਂ ਨੂੰ ਮੇਅਰ ਨੇ ਸੌਂਪੇ ਗਰਾਂਟ ਦੇ ਪੱਤਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੋਮਲ ਮਿਤਲ ਅਤੇ ਸੀਨੀਅਰ ਡਿਪਟੀ ਮੇਅਰ ਰਮਨ PPNJ2302202025ਬਖਸ਼ੀ ਵਲੋਂ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਗਰੀਬੀ ਰੇਖਾ ਹੇਠਾਂ ਰਹਿ ਰਹੇ 157 ਲਾਭਪਾਤਰੀਆਂ ਨੂੰ ਮਕਾਨਾਂ ਦੀ ਉਸਾਰੀ ਅਤੇ ਮਕਾਨਾਂ ਦੀ ਉਸਾਰੀ ਵਿੱਚ ਵਾਧਾ ਕਰਨ ਲਈ ਹਰੇਕ ਲਾਭਪਾਤਰੀ ਨੂੰ 50 ਹਜ਼ਾਰ ਰੁਪਏ ਦੀ ਗਰਾਂਟ ਦੀਆਂ ਕਿਸ਼ਤਾਂ ਜਾਰੀ ਕਰਨ ਲਈ ਅੱਜ ਪੱਤਰ ਜਾਰੀ ਕੀਤੇ ਗਏ।103 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਤੇ 54 ਲਾਭਪਾਤਰੀਆਂ ਨੂੰ ਦੂਸਰੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ।ਉਹਨਾਂ ਦੇ ਨਾਲ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਨਿਤੀਸ਼ ਸਿੰਗਲਾ, ਸਕੱਤਰ ਸੁਭਾਸ਼ ਚੋਪੜਾ, ਕੌਂਸਲਰ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲਾਭਪਾਤਰੀ ਵੀ ਪਹੁੰਚੇ ਹੋਏ ਸਨ।
                ਪ੍ਰਧਾਨ ਮੰਤਰੀ ਅਵਾਸ ਯੌਜਨਾ ਅਧੀਨ ਸਰਕਾਰ ਵਲੋਂ ਕੁੱਲ 1993 ਕੇਸ ਪਾਸ ਕੀਤੇ ਗਏ ਸਨ।ਜਿਨ੍ਹਾਂ ਵਿਚੋਂ 259 ਲਾਭਪਾਤਰੀਆਂ ਨੂੰ ਪਹਿਲਾਂ ਹੀ ਇਸ ਯੋਜਨਾ ਅਧੀਨ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਅੱਜ 157 ਹੋਰ ਲਾਭਪਾਤਰੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੇ ਰੂਪ ਵਿੱਚ ਗ੍ਰਾਂਟ ਦੀ ਰਾਸ਼ੀ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਤਬਦੀਲ ਕੀਤੇ ਜਾਣ ਸਬੰਧੀ ਪੱਤਰ ਦਿੱਤੇ ਗਏ।ਮੇਅਰ ਅਤੇ ਕਮਿਸ਼ਨਰ ਨੇ ਆਏ ਹੋਏ ਲਾਭਪਾਤਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਤਹਿਤ ਪਹਿਲੀ ਕਿਸ਼ਤ ਤੋਂ ਬਾਅਦ ਦੂਸਰੀ ਅਤੇ ਤੀਸਰੀ ਕਿਸ਼ਤ ਲਈ ਵੀ ਉਹ ਲੋਂੜੀਂਦੀਆਂ ਸ਼ਰਤਾਂ ਪੂਰੀਆਂ ਕਰਕੇ ਇਸ ਦਾ ਲਾਭ ਉਠਾ ਸਕਦੇ ਹਨ।
ਉਹਨਾਂ ਸ਼ਹਿਰ ਵਿੱਚ ਰਹਿਣ ਵਾਲੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸ਼ਹਿਰੀ ਆਵਾਸ ਯੌਜਨਾ ਅਧੀਨ ਤੀਸਰੇ ਡਿਮਾਂਡ ਸਰਵੇ ਤਹਿਤ ਆਪਣੀਆਂ ਅਰਜ਼ੀਆਂ ਨਗਰ ਨਿਗਮ ਦੇ ਸਬੰਧਤ ਵਿਭਾਗ ਵਿਚ ਇੰਦਰਾਜ਼ ਕਰਵਾਉਣ ਤਾਂ ਜੋ ਨਿਗਮ ਕਰਮਚਾਰੀਆਂ ਅਤੇ ਅਧਿਕਾਰੀਆਂ ਪਾਸੋਂ ਪ੍ਰਵਾਨ ਕਰਵਾ ਕੇ ਉਹ ਸਰਕਾਰ ਨੂੰ ਗ੍ਰਾਂਟ ਜਾਰੀ ਕਰਨ ਲਈ ਭੇਜੀਆਂ ਜਾ ਸਕਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …