Tuesday, April 14, 2026

ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀ ਸਨਮਾਨਿਤ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਹਾਈ ਸਕੂਲ ਮਨਸੁਰਵਾਲ ਦੋਨਾ ਵਿਖੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ PPNJ2402202006ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਂ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਣਲਣ ਅਤੇ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਬੇਹੱਦ ਗੰਭੀਰ ਹੈ, ਜਿਸ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਕੇ ਇਨ੍ਹਾਂ ਨੂੰ ਹਰੇਕ ਪੱਖੋਂ ਸਮਾਰਟ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਬਣਾਉਣ ਦਾ ਟੀਚਾ ਜਲਦ ਹੀ ਪੂਰਾ ਕਰ ਲਿਆ ਜਾਵੇਗਾ।ਸਰਕਾਰੀ ਸਕੂਲ ਦੀ ਬਿਹਤਰੀ ਲਈ ਯੋਗਦਾਨ ਦੇਣ ਵਾਲੇ ਸਮਾਜ ਸੇਵਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪੜ੍ਹਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ।ਉਨ੍ਹਾਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਵੱਲੋਂ ਸਕੂਲ ਨੂੰ ਭੇਟ ਕੀਤੇ ਗਏ ਬੈਂਚ ਅਤੇ ਐਲ.ਈ.ਡੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੇ ਕਲਾਸ ਰੂਮਾਂ ਅਤੇ ਰਸੋਈ ਆਦਿ ਦਾ ਮੁਆਇਨਾ ਵੀ ਕੀਤਾ।
                  PPNJ2402202007 ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਭਾਗ ਵੱਲੋਂ ਤਿੰਨ ਨੁਕਾਤੀ ਪ੍ਰੋਗਰਾਮ ਚਲਾਇਆ ਗਿਆ ਹੈ, ਜਿਸ ਵਿਚ ਸ਼ਤ-ਪ੍ਰਤੀਸ਼ਤ ਨਤੀਜੇ, ਇਨਰੋਲਮੈਂਟ ਅਤੇ ਸਕੂਲਾਂ ਨੂੰ ਸਮਾਰਟ ਬਣਾਉਣਾ ਸ਼ਾਮਿਲ ਹੈ।
               ਇਸ ਤੋਂ ਪਹਿਲਾਂ ਸਕੂਲ ਦੀ ਮੁੱਖ ਅਧਿਆਪਕਾ ਊਸ਼ਾ ਸ਼ਰਮਾ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਕੂਲ ਅਧਿਆਪਕਾ ਸੁਨੀਤਾ ਸਿੰਘ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ।ਡਾ. ਅੰਬੋਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
              ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਪਰਸਨ ਪਰਵੀਨ ਕੌਰ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਜੀਤ ਸਿੰਘ, ਬੀ.ਪੀ.ਈ.ਓ ਕੁਲਵੰਤ ਕੌਰ, ਸੁਰਿੰਦਰ ਪਾਲ, ਨਰਾਇਣ ਸਿੰਘ, ਸ੍ਰੀਮਤੀ ਦੀਕਸ਼ਾ ਭੱਲਾ, ਅਰੁਣ ਸ਼ਰਮਾ, ਰੀਨਾ ਯਾਦਵ, ਰੁਪਿੰਦਰ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਸੀਨੀਅਰ ਬ੍ਰਾਂਚ ਮੈਨੇਜਰ ਮਲਕੀਤ ਸਿੰਘ, ਸਮਾਜ ਸੇਵਕ ਬਲਵੰਤ ਸਿੰਘ ਬੱਲ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਕਰਾਟੇ ਕੋਚ ਰਾਜੀਵ ਵਾਲੀਆ, ਰਿੰਕੂ ਕਾਲੀਆ, ਡਾ. ਤਜਿੰਦਰ ਹਨੀ, ਪ੍ਰੋ. ਕਰਨ ਦੇਵ ਜਗੋਤਾ, ਰਾਕੇਸ਼ ਕੁਮਾਰ ਦਾਤਾਰਪੁਰੀ, ਰਮੇਸ਼ ਕਲਸੀ, ਹੈਡਮਾਸਟਰ ਵਰਿੰਦਰ ਸਿੰਘ, ਤਿਲਕ ਰਾਜ ਕੌਲ ਤੇ ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …