ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਸਥਾਨਕ ਕਮੇਟੀਆਂ, ਸਭਾ ਸੁਸਾਇਟੀਆਂ ਅਤੇ ਕਾਰ ਸੇਵਾ ਵਾਲੇ
ਮਹਾਂਪੁਰਖਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ 27 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਦੋਂ ਮੱਧ ਪ੍ਰਦੇਸ਼ ਅੰਦਰ ਸਰਕਾਰ ਵੱਲੋਂ ਸਿੱਖਾਂ ਦੇ ਘਰ ਢਾਹ ਕੇ ਉਨ੍ਹਾਂ ਨੂੰ ਬੇਘਰ ਕੀਤਾ ਗਿਆ ਸੀ ਤਾਂ ਉਸ ਸਮੇਂ ਭਾਈ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਮੱਧ ਪ੍ਰਦੇਸ਼ ਗਿਆ ਸੀ ਤਾਂ ਸੂਬੇ ‘ਚ ਗੁਰਮਤਿ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਗਈ ਸੀ।ਸਮਾਗਮ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਨੂੰ ਭੇਜਿਆ ਗਿਆ ਹੈ।ਇਸ ਦੌਰਾਨ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media