Saturday, August 2, 2025
Breaking News

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਲਕਾ ਦੋਰਾਹਾ PPNJ2502202011ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ, ਜਿਨ੍ਹਾਂ ਨੇ ਦੋ ਦਿਨ ਲੰਗਰ ਸੇਵਾ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸੰਗਤ ਵੱਲੋਂ ਲੰਗਰ ਲਈ ਆਟਾ, ਦਾਲਾਂ, ਚਾਵਲ, ਚਾਹ ਪੱਤੀ, ਖੰਡ, ਘਿਓ, ਰੀਫਾਇੰਡ, ਸਰੋਂ ਦਾ ਤੇਲ, ਦੇਸੀ ਘਿਓ, ਕਣਕ, ਪਿਆਜ, ਸਬਜ਼ੀਆਂ, ਮਸਾਲੇ, ਡਰਾਈ ਫਰੂਟ ਅਤੇ ਦੁੱਧ ਆਦਿ ਰਸਦਾਂ ਭੇਟ ਕੀਤੀਆਂ ਗਈਆਂ।ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਦੱਸਿਆ ਕਿ ਹਲਕਾ ਦੋਰਾਹਾ ਦੀਆਂ ਸੰਗਤਾਂ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਸੇਵਾ ਕਰਨ ਲਈ ਪੁੱਜਦੀਆਂ ਹਨ।ਪੂਰੇ ਹਲਕੇ ਦੀਆਂ ਸੰਗਤਾਂ ਵੱਲੋਂ ਰਲ ਮਿਲ ਕੇ ਲੰਗਰ ਲਈ ਰਸਦਾਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ।
                 ਇਸ ਦੌਰਾਨ ਹਲਕਾ ਦੋਰਾਹਾ ਦੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਮੈਨੇਜਰ ਮਨਜਿੰਦਰ ਸਿੰਘ ਮੰਡ, ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਹਲਕਾ ਦੋਰਾਹਾ ਦੀਆਂ ਸੰਗਤਾਂ ਵਿੱਚੋਂ ਸੁਖਵਿੰਦਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਕੇਸਰ ਸਿੰਘ, ਤਾਰਾ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ ਯੂ.ਐਸ.ਏ., ਗੁਰਮੇਲ ਸਿੰਘ ਨੰਬਰਦਾਰ, ਗੁਰਜੀਤ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ, ਸੁਖਜੀਤ ਸਿੰਘ, ਬੱਗਾ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਗੁਰਸ਼ਰਨ ਕੌਰ, ਗੁਰਮੀਤ ਸਿੰਘ, ਹਰਦੀਪ ਸਿੰਘ, ਬਹਾਦਰ ਸਿੰਘ, ਪ੍ਰਿਤਪਾਲ ਸਿੰਘ, ਭਾਈ ਅਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਵਨਦੀਪ ਸਿੰਘ, ਹਰਭਜਨ ਸਿੰਘ ਖੰਨਾ, ਸੋਹਨ ਸਿੰਘ, ਭਾਈ ਸਤਨਾਮ ਸਿੰਘ ਆਦਿ ਮੌਜੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …