ਧਰਮ ਪ੍ਰਚਾਰ ਕਮੇਟੀ ਵਲੋਂ ਦਿੱਤੇ ਗਏ 2100-2100 ਰੁਪਏ ਦੀ ਰਾਸ਼ੀ ਦੇ ਚੈਕ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਸੁਪਰਡੈਂਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸਤਨਾਮ ਸਿੰਘ, ਮਲਕੀਤ ਸਿੰਘ ਬਹਿੜਵਾਲ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ ਨੇ ਸਨਮਾਨ ਦਿੱਤੇ।
ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਨਵੰਬਰ 2018 ਦੌਰਾਨ 117 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਇਨ੍ਹਾਂ 117 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ 2100-2100 ਰੁਪਏ ਦੀ ਇਨਾਮੀ ਰਾਸ਼ੀ ਦੇ ਚੈਕ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੇ ਸਥਾਨ ਅਤੇ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।