ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਐਮ.ਐਸ ਬਲਾਕ ਹਰੀ ਨਗਰ ਨਵੀਂ ਦਿੱਲੀ ਦੇ ਪ੍ਰਬੰਧ ਵਿਚ ਹੋਈਆਂ ਬੇਨਿਯਮੀਆਂ ਬਾਰੇ ਸੰਗਤਾਂ ਅਤੇ ਰਮਿੰਦਰ ਸਿੰਘ ਸਵੀਟਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁੱਜੀ ਸ਼ਿਕਾਇਤ ਦੇ ਸਬੰਧ ਵਿਚ ਪ੍ਰੈਸ ਨੋਟ ਜਾਰੀ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਮਨਜੀਤ ਸਿੰਘ ਜੀ.ਕੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਹਿੱਤ ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ (ਬਿਹਾਰ) ਅਤੇ ਪਰਮਜੀਤ ਸਿੰਘ ਸਰਨਾ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਕੂਲ ਨਾਲ ਸਬੰਧਿਤ ਜੋ ਵੀ ਰਿਕਾਰਡ ਹੈ ਉਹ 05-03-2020 ਨੂੰ ਸਵੇਰੇ 10.00 ਵਜੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖੁਦ ਲੈ ਕੇ ਪਹੁੰਚਣ ਲਈ ਕਿਹਾ ਹੈ ਤਾਂ ਜੋ ਇਸ ਕੇਸ ਦੀ ਅਸਲੀਅਤ ਪਤਾ ਲਗਾਈ ਜਾਵੇ ਅਤੇੇ ਪੰਥ ਦੀ ਜਾਇਦਾਦ ਨੂੰ ਖੁਰਦ-ਬੁਰਦ ਹੋਣ ਤੋਂ ਬਚਾਇਆ ਜਾ ਸਕੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media