Wednesday, August 12, 2026

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਪੁੱਜਣਗੇ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ PPNJ2602202006ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪੁੱਜਣਗੇ।ਮੱਧ ਪ੍ਰਦੇਸ਼ ਦੀ ਸੰਗਤ ਵੱਲੋਂ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ।ਉਥੇ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ’ਚ ਸ਼ਾਮਲ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਤੇ ਬਾਬਾ ਤੇਗਾ ਸਿੰਘ ਕਾਰ ਸੇਵਾ ਵਾਲੇ ਵੀ ਮੌਜੂਦ ਸਨ।
               ਇਸ ਮੌਕੇ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ, ਪ੍ਰਧਾਨ ਸੁਰਿੰਦਰ ਸਿੰਘ, ਗੁਰਮੇਜ ਸਿੰਘ, ਨਰਿੰਦਰ ਸਿੰਘ, ਦੇਵਾ ਸਿੰਘ, ਮਹਿੰਗਾ ਸਿੰਘ, ਗੁਰਵਿੰਦਰ ਸਿੰਘ, ਭਗਵਾਨ ਸਿੰਘ ਆਦਿ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …